ਡਿਬਰੂਗੜ੍ਹ : ਖਡੂਰ ਸਾਰਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਪੰਜਾਬ ਦੇ ਲੋਕਾਂ ਨੂੰ ਧੰਨਵਾਦ ਕੀਤਾ ਹੈ। ਇਹ ਜਾਣਕਾਰੀ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਦਿੱਤੀ ਹੈ।
ਖਾਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਭਾਈ ਅੰਮ੍ਰਿਤਪਾਸ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਾਥੀ ਸਿੰਘਾਂ ਨੇ ਕੌਮ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਊਭਾਈ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਤ ਸਮਾਗਮ ਸਬੰਧੀ ਪੈਰਵੀ ਪੁਰਜ਼ੋਰ ਤਰੀਕੇ ਨਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਹ ਸਾਰੇ ਕੰਮ ਸਿਰੇ ਚੜ੍ਹਨਗੇ। ਖਾਰਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਅਫ਼ਵਾਹਾਂ ‘ਤੇ ਯਕੀਨ ਨਾ ਕਰਨ।
ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਿੰਘਾਂ ਵੱਲੋਂ ਸਮੁੱਚੇ ਪੰਜਾਬ ਵਾਸੀਆਂ ਦਾ ਸ਼ੁਕਰਾਨਾ। #warispanjabde #sikh #kaum #punjab pic.twitter.com/BUlstOWZLp
— Adv Imaan singh khara (@advimaankhara) June 29, 2024