The Khalas Tv Blog Punjab ਪੰਜਾਬ ਦੇ ਲੋਕਾਂ ਦਾ ਸ਼ਾਂਤੀ ਨਾਲ ਵੋਟਾਂ ਪਾਉਣ ਲਈ ਧੰਨਵਾਦ: ਮੁੱਖ ਚੋਣ ਅਫਸਰ
Punjab

ਪੰਜਾਬ ਦੇ ਲੋਕਾਂ ਦਾ ਸ਼ਾਂਤੀ ਨਾਲ ਵੋਟਾਂ ਪਾਉਣ ਲਈ ਧੰਨਵਾਦ: ਮੁੱਖ ਚੋਣ ਅਫਸਰ

‘ਦ ਖ਼ਾਲਸ ਬਿਊਰੋ :ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਦੌਰਾਨ ਪੰਜਾਬ ਵਿੱਚ ਸਾਂਤਮਈ ਢੰਗ ਨਾਲ ਖ਼ਤਮ ਹੋਏ ਮਤਦਾਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਪੋਲਿੰਗ ਮੁਲਾਜ਼ਮਾ, ਸੁਰੱਖਿਆ ਅਮਲੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਹਰ ਉਸ ਵਰਕਰ ਦਾ ਧੰਨਵਾਦ ਕੀਤਾ ਹੈ,ਜਿਹਨਾਂ ਚੋਣਾਂ ਦੌਰਾਨ ਆਪਣੀ ਡਿਉਟੀ ਤਨਦੇਹੀ ਨਾਲ ਨਿਭਾਈ ਹੈ।    

ਉਹਨਾਂ ਪੰਜਾਬ ਦੇ ਲੋਕਾਂ ਦਾ ਵੀ ਵੱਡੀ ਗਿਣਤੀ ਵਿੱਚ ਆਪਣੇ ਵੋਟ ਕਰਨ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਧੰਨਵਾਦ ਕੀਤਾ ਹੈ। ਚੋਣ ਕਮਿਸ਼ਨ ਦਾ ਮੁੱਖ ਨਿਸ਼ਾਨਾ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਚੋਣਾਂ ਯਕੀਨੀ ਬਣਾਉਣਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਵੋਟਾਂ ਵਾਲੇ ਦਿਨ ਚੋਣ ਵਿੱਚ ਵਿਘਨ ਪਾਉਣ ਅਤੇ ਵੋਟਰਾਂ ਨੂੰ ਭਰਮਾਉਣ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ।ਵੋਟਾਂ ਦੌਰਾਨ ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਚੋਣਾਂ ਦੌਰਾਨ ਕੁਝ ਥਾਵਾਂ ਛੋਟੀਆਂ-ਮੋਟੀਆਂ ਘਟਨਾਵਾਂ ਸਾਹਮਣੇ ਆਈਆਂ ਅਤੇ 18 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ।

Exit mobile version