‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗੁਰਦਾਸਪੁਰ, ਹੁਸ਼ਿਆਰਪੁਰ ਤੋਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 11ਵਾਂ ਜਥਾ ਦਿੱਲੀ ਨੂੰ ਰਵਾਨਾ ਹੋਇਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਜਥੇ ਵਿੱਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਨੇ ਦਿੱਲੀ ਨੂੰ ਕੂਚ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਰੋਨਾ ਦੇ ਨਾਮ ‘ਤੇ ਕਿਸਾਨੀ ਅੰਦੋਲਨ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਪੰਧੇਰ ਨੇ ਕਿਹਾ ਕਿ ਨਿਆਂਪਾਲਿਕਾ ਨੇ ਕਿਹਾ ਸੀ ਕਿ ਕਿਸੇ ਵਿਸ਼ੇਸ਼ ਕਮਿਊਨਿਟੀ ਨੂੰ ਸਿਰਫ ਕਰੋਨਾ ਦੀ ਬਿਮਾਰੀ ਲਈ ਟਾਰਗੇਟ ਨਹੀਂ ਕੀਤਾ ਜਾ ਸਕਦਾ। ਕਰੋਨਾ ਦਾ ਕੋਈ ਵਿਗਿਆਨਕ ਹੱਲ ਹੋਣਾ ਚਾਹੀਦਾ ਹੈ ਨਾ ਕਿ ਲੋਕਾਂ ਨੂੰ ਡਰਾਉਣਾ ਚਾਹੀਦਾ ਹੈ। ਲਾਕਡਾਊਨ ਲਾਉਣਾ ਕੋਈ ਹੱਲ ਨਹੀਂ ਹੈ, ਕਿਉਂਕਿ ਸਾਡੀ 45 ਫੀਸਦ ਆਬਾਦੀ ਗਰੀਬ ਹੈ, ਉਨ੍ਹਾਂ ਦਾ ਰੁਜ਼ਗਾਰ ਖਤਮ ਹੋ ਜਾਵੇਗਾ। ਪੰਧੇਰ ਨੇ ਸਾਰਿਆਂ ਨੂੰ ਦਿੱਲੀ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

Related Post
India, International, Khaas Lekh, Khalas Tv Special
ਡਾਇਲਸਿਸ ਤੋਂ ਛੁਟਕਾਰਾ, ਸੂਰਾਂ ਦੇ ਗੁਰਦੇ ਇਨਸਾਨਾਂ ‘ਚ ਫਿਟ
September 23, 2026
