India Punjab

ਆਮ ਆਦਮੀ ਪਾਰਟੇ ਦੇ ਵਫ਼ਦ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਕਾਤ

ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ ਚੋਣ ਕਮਿਸ਼ਨ ਦੇ ਨਾਲ ਮੁਲਾਕਾਤ ਕੀਤੀ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਅਤੇ ਅਵਧ ਓਝਾ ਸੋਮਵਾਰ ਨੂੰ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਦਫ਼ਤਰ ਪਹੁੰਚੇ। ‘ਆਪ’ ਨੇ ਚੋਣ ਕਮਿਸ਼ਨਰ ਸਾਹਮਣੇ ਕਈ ਮੁੱਦੇ ਉਠਾਏ।

ਚੋਣ ਕਮਿਸ਼ਨ ਦੇ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਾਡੇ ਕੋਲ 2 ਤੋਂ 3 ਮੁੱਦੇ ਸਨ। ਉਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਕਿ ਉਹ ਇਸ ‘ਤੇ ਗੌਰ ਕਰਨਗੇ। ਉਹ (ਭਾਜਪਾ) ਜਾਅਲੀ ਵੋਟਾਂ ਬਣਾ ਰਹੇ ਹਨ ਅਤੇ ਉਹ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਤੋਂ ਉਹ ਘਬਰਾ ਗਏ ਹਨ ਅਤੇ ਆਪਣੇ ਹਾਰ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਨੂੰ ਹਾਰ ਨਜ਼ਰ ਆ ਰਹੀ ਹੈ।

ਅਰਵਿੰਦ ਕੇਜਰੀਵਾਲ ਨੇ ਕਮਿਸ਼ਨਰ ਦੇ ਸਾਹਮਣੇ ਵੀ ਇਹ ਮੁੱਦਾ ਚੁੱਕਿਆ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਨਵੀਂ ਦਿੱਲੀ ਵਿਧਾਨ ਸਭਾ ਸੀਟ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉੱਥੋਂ ਵੋਟਾਂ ਕਟਾਈਆਂ ਜਾ ਰਹੀਆਂ ਸਨ ਅਤੇ ਨਵੇਂ ਵੋਟਰ ਜੋੜੇ ਜਾ ਰਹੇ ਸਨ। ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਹਨ।