Punjab

ਆਪ ਸਰਕਾਰ ਵਿਧਾਨ ਸਭਾ ‘ਚ ਕੇਂਦਰ ਖ਼ਿ ਲਾਫ਼ ਡਟੀ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ  ਦੇ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਸਰਕਾਰ ਦੇ ਕਈ ਫੈਸਲਿਆਂ ਖਿਲਾਫ ਮਤਾ ਪੇਸ਼ ਕੀਤਾ। ਭਗਵੰਤ ਮਾਨ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਜਿਤਾਉਦਿਆਂ ਇਸ ਮਤੇ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਖੜਾ-ਬਿਆਨ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦਾ ਵਿਰੋਧ ਕੀਤਾ ਗਿਆ। ਮਾਨ ਨੇ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਲਈ ਕੇਂਦਰ ਦੇ ਸਰਵਿਸ ਰੂਲ ਲਾਗੂ ਕਰਨ ਦਾ ਵੀ ਵਿਰੋਧ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸੀ ਲੀਡਰ ਪਰਗਟ ਸਿੰਘ ਨੇ ਮਤੇ ਦੀ ਕਾਪੀ ਦੋ ਦਿਨ ਪਹਿਲਾਂ ਦੇਣ ਦੀ ਮੰਗ ਰੱਖੀ ।