ਕੈਨੇਡਾ ਦੇ ਸਰੀ ਸ਼ਹਿਰ ਵਿੱਚ ਕਤਲ ਕੀਤੇ ਗਏ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਨਿੱਝਰ ਕਤਲਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰੇ ਲੋਕ ਭਾਰਤੀ ਨਾਗਰਿਕ ਹਨ। ਇਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਚਾਰੇ ਮੁਲਜ਼ਮਾਂ ਵਿੱਚੋਂ ਤਿੰਨ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਨੂੰ ਸਰੀ ਦੀ ਬ੍ਰਿਟਿਸ਼ ਕੋਲੰਬੀਆ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਮਨਦੀਪ ਸਿੰਘ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਜੱਜ ਵੱਲੋਂ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 25 ਜੂਨ ਪਾ ਦਿੱਤੀ ਗਈ ਹੈ।
ਅਦਾਲਤ ਵਿੱਚ ਇਨ੍ਹਾਂ ਨੂੰ ਪੇਸ਼ ਕਰਨ ਸਮੇਂ ਨਿੱਝਰ ਸਮਰਥਕਾਂ ਨੇ ਅਦਾਲਤ ਦੇ ਬਾਹਰ ਪ੍ਰਦਰਸ਼ਨ ਕਰਕੇ ਆਪਣਾ ਰੋਸ ਜਾਹਰ ਕੀਤਾ।
ਇਹ ਵੀ ਦੱਸੋ – ਪੰਜਾਬ ਦਾ ਕਿਹੜਾ ਡੇਰਾ ਇਸ ਵਾਰ ਸਿਆਸੀ ਹਵਾ ਤੈਅ ਕਰੇਗਾ! ਕਿਸ-ਕਿਸ ਨੇ ਭਗਤਾਂ ਨੂੰ ਭੇਜੇ ਇਸ਼ਾਰੇ! ਕਿਸ ਹਲਕੇ ’ਚ ਕਿਸ ਡੇਰੇ ਦਾ ਜ਼ੋਰ?