Others

ਏਜੰਟ ਨੇ ਮਾਰੀ ਠੱਗੀ, ਵਿਅਕਤੀ ਨੇ ਕੀਤੀ ਖੁਦਕੁਸ਼ੀ

ਪੰਜਾਬੀ ਵਿਦੇਸ਼ ਜਾਣ ਲਈ ਲਈ ਲੱਖਾਂ ਰੁਪਏ ਖਰਚਦੇ ਹਨ। ਕਈ ਵਾਰੀ ਕੁੱਝ ਲੋਕ ਏਜੰਟਾਂ ਹੱਥੋਂ ਠੱਗੀ ਦੇ ਸ਼ਿਕਾਰ ਵੀ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ ਜਾਣ ਲਈ ਇੱਕ ਵਿਅਕਤੀ ਨੇ ਏਜੰਟ ਨੂੰ 1.60 ਲੱਖ ਰੁਪਏ ਦਿੱਤੇ ਸਨ। ਪਰ ਉਸ ਨੂੰ ਵਿਦੇਸ਼ ਨਹੀਂ ਲਿਜਾਇਆ ਗਿਆ, ਜਿਸ ਤੋਂ ਬਾਅਦ ਉਸ ਵੱਲੋਂ ਪੈਸੇ ਵਾਪਸ ਮੰਗੇ ਗਏ ਪਰ ਉਸ ਨੂੰ ਪੈਸੇ ਨਹੀਂ ਦਿੱਤੇ ਗਏ। ਵਿਅਕਤੀ ਨੇ ਪੈਸੇ ਨਾਂ ਮਿਲਣ ਕਰਕੇ ਭਾਖੜਾ ਨਹਿਰ ’ਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ ਹੈ।

ਮ੍ਰਿਤਕ ਨੇ ਮੌਤ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਹੈ, ਜਿਸ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਨੇ ਕੁੱਝ ਵਿਅਕਤੀਆਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਪਛਾਣ  ਬਲਜਿੰਦਰ ਸਿੰਘ ਨਿਵਾਸੀ ਪਿੰਡ ਬੜਿੰਗ, ਜਲੰਧਰ ਕੈਂਟ ਵਜੋਂ ਹੋਈ ਹੈ। ਉਸ ਦੇ ਪੁੱਤਰ ਨੇ ਦੱਸਿਆ ਕਿ ਉਸ ਦਾ ਪਿਤਾ ਨਾਲ ਵਰਕ ਪਰਮਿਟ ‘ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 1.60 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ, ਜਿਸ ਤੋਂ ਉਹ ਕਾਫ਼ੀ ਪਰੇਸ਼ਾਨ ਸੀ।

ਪੁਲਿਸ ਵੱਲੋਂ ਸੁਸਾਈਡ ਨੋਟ ਦੇ ਆਧਾਰ ਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।