Punjab

12 ਨੌਜਵਾਨਾਂ ਨਾਲ ਧੋਖਾ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ,ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ :  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ ਕਿ ਲੀਬੀਆ ਵਿੱਚ ਫਸੇ 12 ਭਾਰਤੀ ਨੌਜਵਾਨਾਂ ਨਾਲ ਥੋਖਾ ਕਰਨ ਵਾਲੇ ਏਜੰਟ ਨੂੰ ਦਿੱਲੀ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਸ਼੍ਰੀ ਅਨੰਦਪੁਰ ਸਾਹਿਬ ਦਾ ਪੁਲਿਸ ਨੇ ਕੀਤੀ ਹੈ ਤੇ ਇਸ ਵਿਅਕਤੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਬੈਂਸ ਨੇ ਪਰਸੋਂ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਇਹ ਖ਼ਬਰ ਸਾਂਝੀ ਕੀਤੀ ਸੀ ਕਿ 12 ਦੇ ਕਰੀਬ ਭਾਰਤੀ ਨੌਜਵਾਨ ਲੀਬੀਆ  ਦੀ ਜੇਲ੍ਹ ਵਿੱਚ ਫਸੇ ਹੋਏ ਹਨ ਤੇ ਉਹਨਾਂ ਦਾ ਉਥੇ ਬਹੁਤ ਬੁਰਾ ਹਾਲ ਹੋ ਰਿਹਾ ਹੈ। ਬੈਂਸ ਨੇ ਇਹਨਾਂ ਨੌਜਵਾਨਾਂ ਦੀ ਵੀਡੀਓ ਵੀ ਨਾਲ ਸਾਂਝੀ ਕੀਤੀ ਸੀ।

ਇਸ ਤੋਂ ਬਾਅਦ ਕੱਲ ਪਾਈ ਗਈ ਇੱਕ ਵੀਡੀਓ ਵਿੱਚ ਬੈਂਸ ਇਹ ਦਾਅਵਾ ਕਰਦੇ ਹੋਏ ਨਜ਼ਰ ਆਏ ਸੀ ਕਿ ਜੇਲ੍ਹ ਵਿੱਚ ਫਸੇ ਹੋਏ ਇਹ ਨੌਜਵਾਨ ਸਹੀ ਸਲਾਮਤ ਹਨ ਤੇ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਆ ਚੁੱਕੇ ਹਨ। ਉਹਨਾਂ ਨੂੰ ਰਾਹਤ ਪਹੁੰਚਾਈ ਗਈ ਹੈ ਤੇ ਜਲਦੀ ਹੀ ਕਾਗਜੀ ਕਾਰਵਾਈ ਪੂਰੀ ਕਰ ਕੇ ਇਹਨਾਂ ਨੂੰ ਭਾਰਤ ਲਿਆਂਦਾ ਜਾਵੇਗਾ। ਬੈਂਸ ਨੇ ਆਪਣੀ ਪੋਸਟ ਵਿੱਚ ਇਹ ਵੀ ਜਾਣਕਾਰੀ ਦਿੱਤੀ ਸੀ ਕਿ ਇੱਕ ਏਜੰਟ ਦੇ ਧੋਖੇ ਨੇ ਇਹਨਾਂ ਨੂੰ ਜੇਲ੍ਹ ਪਹੁੰਚਾਇਆ ਹੈ ਤੇ ਹੁਣ ਦਾ ਤਾਜ਼ਾ ਪੋਸਟ ਵਿੱਚ ਉਹਨਾਂ ਸਾਰਿਆਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਹ ਏਜੰਟ ਹੁਣ ਪੰਜਾਬ ਪੁਲਿਸ ਵੱਲੋਂ ਦਿੱਲੀ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।