Punjab

ਅਕਾਲੀ ਦਲ ਵੱਲੋਂ ਵੀ ਕਿਸਾਨਾਂ ਦੇ 25 ਸਤੰਬਰ ਨੂੰ ਸੱਦੇ ‘ਪੰਜਾਬ ਬੰਦ’ ਦੀ ਹਮਾਇਤ

‘ਦ ਖ਼ਾਲਸ ਬਿਊਰੋ:- ਦੇਸ਼ ਭਰ ਵਿੱਚ ਖੇਤੀਬਾੜੀ ਬਿੱਲਾਂ ਦਾ ਲਗਾਤਰ ਵਿਰੋਧ ਕੀਤਾ ਜਾ ਰਿਹਾ ਹੈ।  ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਕਾਫੀ ਗਰਮਾਈ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 25 ਤਾਰੀਕ ਨੂੰ ਪੰਜਾਬ ਭਰ ਵਿੱਚ 3 ਘੰਟੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।  ਸਾਰੇ ਪੰਜਾਬ ਵਿੱਚ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ।  ਹਰ ਵਰਕਰ ਆਪਣੇ-ਆਪਣੇ ਹਲਕੇ ਵਿੱਚ ਬਿੱਲਾਂ ਵਿਰੁੱਧ ਪ੍ਰਦਰਸ਼ਨ ਕਰੇਗਾ।  ਦਲਜੀਤ ਚੀਮਾ ਨੇ ਦੱਸਿਆ ਹੈ ਕਿ 26 ਸਤੰਬਰ ਤੋਂ 4 ਦਿਨਾਂ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਦੌਰਾ ਕਰਨਗੇ ਅਤੇ ਇਸ ਕਾਨੂੰਨ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨਗੇ।

ਦਲਜੀਤ ਚੀਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 1 ਅਕਤੂਬਰ ਨੂੰ ਤਿੰਨ ਤਖਤਾਂ ਉੱਤੇ ਅਰਦਾਸ ਕਰਨ ਤੋਂ ਬਾਅਦ ਮੋਹਾਲੀ ਦੇ ਦਸ਼ਹਿਰਾ ਗਰਾਊਂਡ ਵਿੱਚ ਇਕੱਠੇ ਹੋ ਕੇ ਪ੍ਰਦਰਸ਼ਨ ਕਰਾਂਗੇ।  ਪ੍ਰਦਰਸ਼ਨ ਤੋਂ ਬਾਅਦ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ।