The Khalas Tv Blog Punjab ਅਕਾਲੀ ਦਲ ਡੈਮੋਕ੍ਰੇਟਿਕ ਦਾ ਜਥਾ ਵੀ ਕਿਸਾਨਾਂ ਦੀ ਹਮਾਇਤ ਲਈ ਦਿੱਲੀ ਨੂੰ ਹੋਇਆ ਰਵਾਨਾ
Punjab

ਅਕਾਲੀ ਦਲ ਡੈਮੋਕ੍ਰੇਟਿਕ ਦਾ ਜਥਾ ਵੀ ਕਿਸਾਨਾਂ ਦੀ ਹਮਾਇਤ ਲਈ ਦਿੱਲੀ ਨੂੰ ਹੋਇਆ ਰਵਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਧਰਨੇ ‘ਤੇ ਬੈਠੇ ਕਿਸਾਨਾਂ ਦੀ ਹਮਾਇਤ ਲਈ ਅਕਾਲੀ ਦਲ ਡੈਮੋਕ੍ਰੇਟਿਕ ਦਾ ਇੱਕ ਵੱਡਾ ਜਥਾ ਪਾਰਟੀ ਦੇ ਲੀਡਰ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪੰਜਾਬ ਤੋਂ ਰਵਾਨਾ ਹੋਇਆ। ਇਸੇ ਤਰ੍ਹਾਂ ਪੰਜਾਬ ਤੋਂ ਕਿਸਾਨਾਂ ਅਤੇ ਨੌਜਵਾਨਾਂ ਦਾ ਵੀ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਦਾ ਰੁਝਾਨ ਜਾਰੀ ਹੈ।

ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਲਗਾਤਾਰ ਮੀਟਿੰਗਾਂ ਕਰ ਰਹੀ ਹੈ। ਕਿਸਾਨਾਂ ਨੂੰ ਦੇਸ਼-ਵਿਦੇਸ਼ ਤੋਂ ਲਗਾਤਾਰ ਸਮਰਥਨ ਮਿਲ ਰਿਹਾ ਹੈ।

Exit mobile version