‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਕੱਲ੍ਹ ਅਸਤੀਫ਼ਾ ਦੇ ਦਿੱਤਾ ਹੈ, ਜਿਸ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕਈ ਵਿਅੰਗ ਕੱਸੇ ਜਾ ਰਹੇ ਹਨ। ਸਿੱਧੂ ਨੂੰ ਮਨਾਉਣ ਲਈ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ਕੈਬਨਿਟ ਬੈਠਕ ਵੀ ਬੁਲਾਈ ਹੈ, ਜਿਸਦਾ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ। ਅਕਾਲੀ ਦਲ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਇਹ ਐਮਰਜੈਂਸੀ ਕੈਬਨਿਟ ਮੀਟਿੰਗ ਕਿਉਂ? ਕੀ ਸਿੱਧੂ ਦਾ ਅਸਤੀਫਾ ਸਰਕਾਰੀ ਮੁੱਦਾ ਹੈ? ਇਹ ਇੱਕ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਪੰਜਾਬ ਮੰਤਰੀ ਮੰਡਲ ਇੱਥੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲੱਭਣ ਲਈ ਬਣਾਈ ਗਈ ਹੈ ਨਾ ਕਿ ਪੰਜਾਬ ਕਾਂਗਰਸ ਦੇ ਅੰਦਰੂਨੀ ਮਾਮਲਿਆਂ ‘ਤੇ ਚਰਚਾ ਕਰਨ ਲਈ। ਇਹ ਇੱਕ ਅਧਿਕਾਰਤ ਪਲੇਟਫਾਰਮ ਦਾ ਦੁਰ-ਉਪਯੋਗ ਹੈ।