Khetibadi

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਮਲ੍ਹੱਪ ਰਹਿਤ ਕਰਨ ਦੀ ਮੁਹਿੰਮ ਸ਼ੁਰੂ , ਜਾਣੋ

Punjab news, animal husbandry department , deworm , dairy

ਪਾਇਲ : ਸ੍ਰੀ ਰਾਧੇ ਕ੍ਰਿਸ਼ਨ ਗਊ ਸੇਵਕ ਸੰਘ ਗਊਸ਼ਾਲਾ ਵਿਖੇ ਮਹਿਕਮਾ ਪਸ਼ੂ ਪਾਲਣ ਪੰਜਾਬ ਵੱਲੋਂ ਪਸ਼ੂਆਂ ਨੂੰ ਮਲ੍ਹੱਪ ਰਹਿਤ ਕਰਨ ਦੀ ਦਵਾਈ ਬਿਲਕੁਲ ਮੁਫਤ ਦਿੱਤੀ ਗਈ | ਇਹ ਦਵਾਈ ਇਲਾਕੇ ਦੇ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਆਮ ਪਸ਼ੂ ਪਾਲਕਾਂ ਨੂੰ ਵੀ ਬਿਲਕੁਲ ਮੁਫਤ ਦਿੱਤੀ ਜਾ ਰਹੀ ਹੈ | ਇਸ ਮੁਹਿੰਮ ਦਾ ਮਕਸਦ ਪਸ਼ੂਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਕੇ ਉਹਨਾਂ ਦੀ ਸਿਹਤ ਵਿੱਚ ਸੁਧਾਰ ਕਰਨਾ ਹੈ ਤਾਂ ਕਿ ਉਹਨਾਂ ਤੋਂ ਵੱਧ ਮੁਨਾਫਾ ਕਮਾਇਆ ਜਾ ਸਕੇ।

ਇਹ ਜਾਣਕਾਰੀ ਤਹਿਸੀਲ ਪਾਇਲ ਦੇ ਸੀਨੀਅਰ ਵੈਟਰਨਰੀ ਅਫਸਰ ਡਾਕਟਰ ਦਰਸ਼ਨ ਖੇੜੀ ਨੇ ਦਿੱਤੀ | ਉਹਨਾਂ ਕਿਹਾ ਕਿ ਲੋੜਵੰਦ ਪਸ਼ੂ ਪਾਲਕ ਅਪਣੇ ਇਲਾਕੇ ਦੇ ਵੈਟਰਨਰੀ ਅਫਸਰ/ ਵੈਟਰਨਰੀ ਇੰਸਪੈਕਟਰ ਨਾਲ ਸਪੰਰਕ ਕਰ ਸਕਦੇ ਹਨ | ਇਹ ਦਵਾਈ ਉਹ ਬਿਨਾਂ ਕਿਸੇ ਪਰਚੀ ਫੀਸ ਤੋਂ ਮਹਿਕਮੇ ਦੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚੋਂ ਬਿਲਕੁਲ ਮੁਫਤ ਪ੍ਰਾਪਤ ਕਰ ਸਕਦੇ ਹਨ । ਡਾ. ਖੇੜੀ ਨੇ ਇਲਾਕੇ ਦੇ ਪਸ਼ੂ ਪਾਲਕਾਂ ਨੂੰ ਪੰਜਾਬ ਸਰਕਾਰ ਦੀ ਇਸ ਲੋਕ ਪੱਖੀ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ ਹੈ।

Punjab news, animal husbandry department , deworm , dairy
ਪਸ਼ੂ ਪਾਲਣ ਪੰਜਾਬ ਵੱਲੋਂ ਪਸ਼ੂਆਂ ਨੂੰ ਮਲ੍ਹੱਪ ਰਹਿਤ ਕਰਨ ਦੀ ਦਵਾਈ ਬਿਲਕੁਲ ਮੁਫਤ ਦਿੱਤੀ ਗਈ |

 

ਉਹਨਾਂ ਬਾਕੀ ਰਹਿ ਗਏ ਪਸ਼ੂ ਪਾਲਕਾਂ ਨੂੰ ਅਪਣੀਆਂ ਗਾਵਾਂ ਮੱਝਾਂ ਨੂੰ ਮੂੰਹ ਖੁਰ ਦੀ ਨਾ ਮੁਰਾਦ ਬਿਮਾਰੀ ਤੋਂ ਬਚਾਅ ਦੇ ਟੀਕੇ ਲਗਵਾਉਣ ਦੀ ਵੀ ਅਪੀਲ ਕੀਤੀ ਤਾਂ ਜ਼ੋ ਪਸ਼ੂ ਧਨ ਦਾ ਨੁਕਸਾਨ ਹੋਣੋਂ ਬਚਾਇਆ ਜਾ ਸਕੇ।

Punjab news, animal husbandry department , deworm , dairy
ਗਾਵਾਂ ਮੱਝਾਂ ਨੂੰ ਮੂੰਹ ਖੁਰ ਦੀ ਨਾ ਮੁਰਾਦ ਬਿਮਾਰੀ ਤੋਂ ਬਚਾਅ ਦੇ ਟੀਕੇ ਲਗਵਾਉਣ ਦੀ ਵੀ ਅਪੀਲ ਕੀਤੀ ਤਾਂ ਜ਼ੋ ਪਸ਼ੂ ਧਨ ਦਾ ਨੁਕਸਾਨ ਹੋਣੋਂ ਬਚਾਇਆ ਜਾ ਸਕੇ |

 

ਇਹ ਟੀਕੇ ਵੀ ਵਿਭਾਗ ਵੱਲੋਂ ਘਰ ਘਰ ਜਾ ਕੇ ਬਿਲਕੁਲ ਮੁਫਤ ਲਗਾਏ ਜਾ ਰਹੇ ਹਨ | ਇਸ ਮੌਕੇ ਉਹਨਾਂ ਸਮੁੱਚੇ ਵੈਟਰਨਰੀ ਸਟਾਫ਼ ਨੂੰ ਇਸ ਮੁਹਿੰਮ ਨੂੰ ਘਰ ਘਰ ਪਹੁੰਚਾਉਣ ਦੀ ਵੀ ਹਦਾਇਤ ਕੀਤੀ ਤਾਂ ਜੋ ਕੋਈ ਵੀ ਪਸ਼ੂ ਇਸ ਦਵਾਈ ਤੋਂ ਵਾਂਝਾ ਨਾ ਰਹੇ | ਇਸ ਮੌਕੇ ਸਥਾਨਕ ਵੈਟਰਨਰੀ ਅਫਸਰ ਡਾ.ਪ੍ਰਬਲ ਗੌਤਮ ਅਤੇ ਸੀਨੀਅਰ ਵੈਟਰਨਰੀ ਇੰਸਪੈਕਟਰ ਗੁਰਜੀਤ ਸਿੰਘ ਵੀ ਹਾਜ਼ਰ ਸਨ।

ਪਸ਼ੂਆਂ ‘ਚ ਫੈਲੀ ਬਿਮਾਰੀ : ਰੋਕਥਾਮ ਲਈ ਜਾਰੀ ਹੋਏ ਜ਼ਰੂਰੀ ਉਪਾਅ ਅਤੇ ਪ੍ਰੋਟੋਕੋਲ