‘ਦ ਖ਼ਾਲਸ ਬਿਊਰੋ :- ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਬਾਅਦ ਹੁਣ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ 6 ਮੁਲਜ਼ਮਾਂ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਕੇਸ ਸੂਬੇ ਤੋਂ ਬਾਹਰ ਟਰਾਂਸਫਰ ਕਰਨ ਦੀ ਮੰਗ ਕੀਤੀ ਗਈ ਸੀ।
ਸੁਪਰੀਮ ਕੋਰਟ ਦੇ ਜੱਜ ਸੰਜੇ ਕ੍ਰਿਸ਼ਨ ਦੀ ਅਗਵਾਈ ਹੇਠ ਵਿੱਚ ਹੋਈ ਸੁਣਵਾਈ ਦੌਰਾਨ ਜੱਜ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਸੂਬੇ ਤੋਂ ਬਾਹਰ ਨਹੀਂ ਹੋ ਸਕਦੀ ਹੈ, ਹਾਲਾਂਕਿ ਅਦਾਲਤ ਨੇ ਕਿਹਾ ਇਸ ਮਾਮਲੇ ਦੀ ਸੁਣਵਾਈ ਨਿਰਪੱਖ ਢੰਗ ਨਾਲ ਜ਼ਰੂਰ ਹੋਣੀ ਚਾਹੀਦੀ ਹੈ, ਡੇਰਾ ਪ੍ਰੇਮੀਆਂ ਨੇ ਆਪਣੀ ਜਾਨ ਨੂੰ ਖ਼ਤਰਾਂ ਦਸਦੇ ਹੋਏ ਸੁਣਵਾਾਈ ਸੂਬੇ ਤੋਂ ਬਾਹਰ ਕਰਨ ਦੀ ਮੰਗ ਕੀਤੀ ਸੀ।
CBI ਨੂੰ ਵੀ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਸੀ
ਹਾਈਕੋਰਟ ਤੋਂ ਵੀ ਮੁਲਜ਼ਮਾਂ ਨੂੰ ਝਟਕਾ ਲੱਗਿਆ ਸੀ
2 ਦਿਨ ਪਹਿਲਾਂ ਬਰਗਾੜੀ ਬੇਅਦਬੀ ਕਾਂਡ ਦੇ 2 ਮੁਲਜ਼ਮ ਸੁਖਜਿੰਦਰ ਸਿੰਘ ਅਤੇ ਸ਼ਕਤੀ ਸਿੰਘ ਨੇ SIT ਵੱਲੋਂ ਪੇਸ਼ ਕੀਤੇ ਗਏ ਚਲਾਨ ਨੂੰ ਹਾਈ ਕੋਰਟ ਵਿੱਚ ਇਹ ਕਹਿਕੇ ਚੁਣੌਤੀ ਦਿੱਤੀ ਸੀ CBI ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ ਤਾਂ SIT ਕਿਵੇਂ ਫਰੀਦਕੋਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਸਕਦੀ ਹੈ, ਹਾਈਕੋਰਟ ਦੇ ਜੱਜ ਰਾਜਨ ਗੁਪਤਾ ਨੇ ਪਹਿਲਾਂ ਤਾਂ ਮੁਲਜ਼ਮਾਂ ਦੀ ਅਰਜ਼ੀ ਨੂੰ ਖ਼ਾਰਜ ਕੀਤਾ ਫ਼ਿਰ CBI ਨੂੰ ਤਗੜੀ ਲਤਾੜ ਲਗਾਈ ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ CBI ਨੂੰ ਵੱਡੀ ਨਸੀਹਤ ਦਿੱਤੀ ਸੀ
ਮੁੱਖ ਮੰਤਰੀ ਦੀ CBI ਨੂੰ ਨਸੀਹਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ CBI ਨੂੰ ਨਸੀਹਤ ਦਿੰਦੇ ਹੋਏ ਕਿਹਾ ਸੀ ਕਿ ਸੀਬੀਆਈ ਜਾਣਬੁੱਝ ਕੇ ਬੇਅਦਬੀ ਜਾਂਚ ਵਿੱਚ ਅੜਿੱਕੇ ਪਾਉਣਾ ਚਾਉਂੰਦੀ ਹੈ ਜਿਸ ਨੂੰ ਲੈਕੇ ਹਾਈਕੋਰਟ ਵੀ ਹੁਣ ਸਖ਼ਤ ਹੈ,ਉਨ੍ਹਾਂ ਕਿਹਾ ਸੀ ਕਿ ਹਾਈਕੋਰਟ ਨੇ ਏਜੰਸੀ ਦੇ ਵਤੀਰੇ ‘ਤੇ ਸਖ਼ਤ ਟਿਪਣੀ ਕਰਦੇ ਹੋਏ ਕਿਹਾ ਸੀ ਕਿ ਸੀਬੀਆਈ ਦੀ ਇਹ ਕਾਰਵਾਹੀ ਘਿਰਣਾਜਨਕ ਹੈ ਅਤੇ ਅਦਾਲਤ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਇੱਕ ਵਾਰ ਪਟੀਸ਼ਨ ਖ਼ਾਰਜ ਹੋਣ ਤੋਂ ਬਾਅਦ ਸੀਬੀਆਈ ਆਪਣਾ ਵਤੀਰਾ ਬਦਲ ਲਵੇਗੀ ਪਰ ਇਸ ਦੇ ਬਾਵਜੂਦ ਉਸ ਵੱਲੋਂ ਇਹ ਕਹਿਣਾ ਕਿ ਸੀਬੀਆਈ ਤੋਂ ਕੇਸ ਵਾਪਸ ਲੈਣਾ ਗੈਰ ਕਾਨੂੰਨੀ ਹੈ ਸਹੀ ਨਹੀਂ ਹੈ।