Punjab

ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਿਆ, ਮੰਤਰੀ ਖੁੱਡੀਆਂ ਨੇ ਜਤਾਈ ਖੁਸ਼ੀ

Gurmeet Singh Khuddian

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਕਰਨ ਦੀ ਬੇਨਤੀ ਕੀਤੀ ਗਈ ਸੀ, ਇਸ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ। ਝੋਨੇ ਦੀ ਫਸਲ ਦੀ ਬਿਜਾਈ ਲਈ ਪਾਣੀ ਦੀ ਬਹੁਤ ਜ਼ਰੂਰਤ ਹੁੰਦੀ ਹੈ। ਇਸ ਕਰਕੇ ਸੂਬਾ ਸਰਕਾਰ ਨੇ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਹੈ। ਜਾਣਕਾਰੀ ਮੁਤਾਬਕ ਸਿੱਧੀ ਬਿਜਾਈ ਰਾਹੀਂ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਸ ਸਾਲ ਦੋ ਲੱਖ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ। ਇਹ ਪਿਛਲੇ ਸਾਲ 1.72 ਲੱਖ ਏਕੜ ਸੀ।

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਨੂੰ ਵੱਡੀ ਸਫਲਤਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਇਸ ਸਾਲ 5 ਲੱਖ ਏਕੜ ਰਕਬੇ ‘ਚ ਸਿੱਧੀ ਬਿਜਾਈ ਦੀ ਉਮੀਦ ਜਤਾਈ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੇ ਜਾ ਰਹੇ ਹਨ। ਇਸ ਸਾਲ ਕਿਸਾਨ ਭਲਾਈ ਵਿਭਾਗ ਵੱਲੋਂ 2024-25 ਲਈ ਕਿਸਾਨਾਂ ਨੂੰ ਦੇਣ ਲਈ 50 ਕਰੋੜ ਰੁਪਏ ਰੱਖੇ ਗਏ ਹਨ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਸਾਲ 2023 ਅਤੇ 2024 ਵਿੱਚ ਸਿੱਧੀ ਬਿਜਾਈ ਕਰਨ ਵਾਲੇ 17,116 ਕਿਸਾਨਾਂ ਨੂੰ 20.33 ਕਰੋੜ ਦੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਸਿੱਧੀ ਬਿਜਾਈ ਕੀਤੀ ਹੈ। ਉਹ 15 ਜੁਲਾਈ 2024 ਤੱਕ ਪੋਰਟਲ agrimachinerypb.com ਉਤੇ ਖੁਦ ਨੂੰ ਰਜਿਸਟਰ ਕਰਨ।

ਇਹ ਵੀ ਪੜ੍ਹੋ –  ਹੇਮੰਤ ਸੋਰੇਨ ਨੇ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ