India International Punjab Religion

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਆਈ ਵੱਡੀ ਖ਼ਬਰ, ਪੰਜ ਸਾਲ ਲਈ ਸਮਝੌਤਾ ਹੋਇਆ ਰੀਨਿਊ

ਭਾਰਤ ਅਕੇ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅਗਲੇ ਪੰਜ ਸਾਲਾਂ ਦਾ ਨਵੀਨੀਕਰਨ ਦਿੱਤਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਹ ਜਾਣਕਾਰੀ ਦਿੱਤੀ ਹੈ। ਇੱਕ ਟਵੀਟ ਕਰਦਿਆਂ ਉਨ੍ਹਾਂ ਲਿਖਿਆ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਸਾਡੇ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਹਮੇਸ਼ਾ ਸਹੂਲਤਾਂ ਪ੍ਰਦਾਨ ਕਰੇਗੀ।”ਕਰਤਾਰਪੁਰ ਕੋਰੀਡੋਰ ਦਾ ਉਦਘਾਟਨ ਸਾਲ 2019 ਵਿੱਚ ਹੋਇਆ ਸੀ। ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਹੈ ਜੋ ਅੰਤਰਰਾਸ਼ਟਰੀ ਸਰਹੱਦ ਤੋਂ 4.5 ਕਿਲੋਮੀਟਰ ਦੂਰ ਹੈ।

ਪਾਕਿਸਤਾਨ ਵਿੱਚ ਇਹ ਗੁਰਦੁਆਰਾ ਸਿੱਖਾਂ ਅਤੇ ਹੋਰ ਪੰਜਾਬੀਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਇੱਥੇ ਬਿਤਾਏ ਸਨ। ਭਾਰਤ-ਪਾਕਿਸਤਾਨ ਸਰਹੱਦ ਤੋਂ ਇੱਕ ਕਿਲੋਮੀਟਰ ਦੀ ਦੂਰੀ ‘ਤੇ ਅਤੇ ਰਾਵੀ ਦਰਿਆ ਦੇ ਪੂਰਬੀ ਕੰਢੇ ‘ਤੇ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰਾ ਗੁਰੂਦਾਸਪੁਰ, ਭਾਰਤ ਵਿੱਚ ਸਥਿਤ ਹੈ।

ਦਰਿਆ ਦੇ ਪੱਛਮ ਵਾਲੇ ਪਾਸੇ ਪਾਕਿਸਤਾਨ ਵਿੱਚ ਕਰਤਾਰਪੁਰ ਸ਼ਹਿਰ ਹੈ।ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਸਮਝੌਤੇ ਦੇ ਮੁਤਾਬਕ ਪਾਕਿਸਤਾਨ ਭਾਰਤੀ ਸ਼ਰਧਾਲੂਆਂ ਨੂੰ ਗੁਰਦੁਆਰੇ ਦੇ ਦਰਸ਼ਨਾਂ ਲਈ ਵੀਜ਼ਾ ਫ੍ਰੀ ਐਂਟਰੀ ਦਿੰਦਾ ਹੈ।