India International Punjab

ਅਮਰੀਕਾ ਦੇ ਵੱਡੇ ਸਿੱਖ ਸਨਅਤਕਾਰ ਨੂੰ ਰਾਸ਼ਟਰਪਤੀ ਵੱਲੋਂ ਕੀਤਾ ਜਾਵੇਗਾ ਸਨਮਾਨਿਤ , ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ‘ਤੇ ਦਿੱਲੀ ਹਵਾਈ ਅੱਡੇ ਤੋਂ ਮੋੜਿਆ ਗਿਆ ਸੀ ਵਾਪਸ

The big Sikh businessman of America will be honored by the President he was turned away from the Delhi airport for joining the farmers' movement.

ਦ ਖ਼ਾਲਸ ਬਿਊਰੋ :ਵਿਦੇੇਸ਼ ਵਿਚ ਰਹਿ ਕੇ ਭਾਰਤ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪਰਵਾਸੀ ਭਾਰਤੀਆਂ ਨੂੰ ਰਾਸ਼ਟਰਪਤੀ ਸਨਮਾਨ ਨਵਾਜਿਆ ਜਾਣਾ ਹੈ। ਇਸ ਸੂਚੀ ਵਿਚ ਪੰਜਾਬ ਦੇ ਦਰਸ਼ਨ ਸਿੰਘ ਧਾਲੀਵਾਲ ਦਾ ਨਾਮ ਵੀ ਸ਼ਾਮਲ ਹੈ, ਜਿਨਾਂ ਨੂੰ ਦਿੱਲੀ ਦੀਆਂ ਬਰੂਹਾਂ ‘ਤੇ 3 ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਭਾਰਤ ਆਇਆ ਨੂੰ ਰਾਤ ਨੂੰ ਹੀ ਦਿੱਲੀ ਹਵਾਈ ਅੱਡੇ ਤੋਂ ਵਾਪਸ ਸ਼ਿਕਾਗੋ ਭੇਜ ਦਿੱਤਾ ਗਿਆ ਸੀ ਹੁਣ ਉਸੇ ਦਰਸ਼ਨ ਸਿੰਘ ਨੂੰ ਕੇਂਦਰ ਸਰਕਾਰ ਪ੍ਰਵਾਸੀ ਭਾਰਤੀ ਸਨਮਾਨ ਨਾਲ ਸਨਮਾਨਿਤ ਕਰੇਗੀ।

ਜਾਣਕਾਰੀ ਮੁਤਾਬਿਕ ਮੂਲ ਰੂਪ ਵਿੱਚ ਪਟਿਆਲਾ ਦੇ ਰਹਿਣ ਵਾਲੇ ਅਤੇ ਅਮਰੀਕਾ ਦੇ ਚੋਟੀ ਦੇ ਕਾਰੋਬਾਰੀਆਂ ਵਿੱਚੋਂ ਇੱਕ ਦਰਸ਼ਨ ਸਿੰਘ ਧਾਲੀਵਾਲ ਨੂੰ ਕੇਂਦਰ ਸਰਕਾਰ ਵੱਲੋਂ 8 ਤੋਂ 10 ਜਨਵਰੀ ਤੱਕ ਇੰਦੌਰ ਵਿੱਚ ਹੋਣ ਵਾਲੇ ਪ੍ਰਵਾਸੀ ਭਾਰਤੀ ਸੰਮੇਲਨ ਵਿੱਚ ਸਨਮਾਨਿਤ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਇਹ ਸਨਮਾਨ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵਸਦੇ 27 ਵਿਦੇਸ਼ੀ ਭਾਰਤੀਆਂ ਨੂੰ ਦੇਣ ਲਈ ਚੁਣਿਆ ਹੈ, ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਰਹਿੰਦਿਆਂ ਵੱਖ-ਵੱਖ ਵਰਗਾਂ ਵਿੱਚ ਲੋਕ-ਪੱਖੀ ਕਾਰਜ ਕਰਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਹ ਸਨਮਾਨ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੂੰ ਦੇਣਗੇ। ਦੱਸ ਦੇਈਏ ਕਿ ਦਰਸ਼ਨ ਸਿੰਘ ਧਾਲੀਵਾਲ ਉਹ ਵਿਅਕਤੀ ਹਨ, ਜਿਨ੍ਹਾਂ ਨੂੰ 3 ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਅਕਤੂਬਰ 2021 ਦੀ ਰਾਤ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਭੇਜ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਭਾਰਤ ਵਿੱਚ ਦਾਖਲ ਹੋਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ ਸੀ। ਇਸ ਤੋਂ ਬਾਅਦ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਸੀ ਕਿ ਕਿਉਂਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਭਾਰਤ ਵਿਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ।

ਕਿਸਾਨ ਅੰਦੋਲਨ ਦੌਰਾਨ ਹਰ ਤੀਜੇ ਮਹੀਨੇ ਅਮਰੀਕਾ ਤੋਂ ਆ ਕੇ ਸਿੰਧ ਸਰਹੱਦ ‘ਤੇ ਲੰਗਰ ਲਾਇਆ ਕਰਦੇ ਸਨ।

ਦਰਸ਼ਨ ਧਾਲੀਵਾਲ ਨੇ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਵਿੱਚ ਸਿੰਘੂ ਬਾਰਡਰ ‘ਤੇ ਕਿਸਾਨਾਂ ਲਈ ਲੰਗਰ ਲਗਾਇਆ। ਉਹ ਹਰ ਤੀਜੇ ਮਹੀਨੇ ਭਾਰਤ ਆਉਂਦੇ ਸੀ ਅਤੇ ਸਿੱਧਾ ਸਿੰਘੂ ਬਾਰਡਰ ‘ਤੇ ਪਹੁੰਚ ਜਾਂਦੇ ਸਨ। ਇਸ ਤੋਂ ਬਾਅਦ ਜਦੋਂ ਉਹ ਅਕਤੂਬਰ 2021 ਵਿਚ ਭਾਰਤ ਆਇਆ ਅਤੇ ਉਸ ਦੀ ਫਲਾਈਟ ਦਿੱਲੀ ਏਅਰਪੋਰਟ ‘ਤੇ ਉਤਰੀ ਤਾਂ ਉਸ ਨੂੰ ਦਾਖਲਾ ਨਹੀਂ ਲੈਣ ਦਿੱਤਾ ਗਿਆ। ਸਾਰੇ ਦਸਤਾਵੇਜ਼ ਪੂਰੇ ਹੋਣ ਤੋਂ ਬਾਅਦ ਵੀ ਉਸ ਨੂੰ 5 ਘੰਟੇ ਉਡੀਕ ਕਰਨੀ ਪਈ ਅਤੇ ਉਸ ਨੂੰ ਦੇਰ ਰਾਤ 1:30 ਵਜੇ ਦੀ ਉਡਾਣ ਰਾਹੀਂ ਸ਼ਿਕਾਗੋ ਵਾਪਸ ਭੇਜ ਦਿੱਤਾ ਗਿਆ।

ਇਸ ਤੋਂ ਬਾਅਦ ਦਸੰਬਰ 2021 ਵਿਚ ਜਦੋਂ ਉਸ ਦੇ ਭਰਾ ਚਰਨਜੀਤ ਸਿੰਘ ਦੀ ਧੀ (ਉਸ ਦੀ ਭਤੀਜੀ) ਦਾ ਵਿਆਹ ਸੀ ਤਾਂ ਵੀ ਉਸ ਨੂੰ ਭਾਰਤ ਨਹੀਂ ਆਉਣ ਦਿੱਤਾ ਗਿਆ। ਹੁਣ ਕੇਂਦਰ ਸਰਕਾਰ ਉਸੇ ਦਰਸ਼ਨ ਸਿੰਘ ਧਾਲੀਵਾਲ ਨੂੰ ਪ੍ਰਵਾਸੀ ਭਾਰਤੀ ਸਨਮਾਨ ਦੇਣ ਜਾ ਰਹੀ ਹੈ। ਦੱਸ ਦੇਈਏ ਕਿ ਪ੍ਰਵਾਸੀ ਭਾਰਤੀ ਸਨਮਾਨ ਵਿਦੇਸ਼ੀ ਭਾਰਤੀਆਂ ਨੂੰ ਦਿੱਤਾ ਜਾਣ ਵਾਲਾ ਸਭ ਤੋਂ ਵੱਡਾ ਸਨਮਾਨ ਹੈ।