Punjab

ਸ੍ਰੀ ਦਰਬਾਰ ਸਾਹਿਬ ਪਹੁੰਚੇ DGP ਦਾ ਵੱਡਾ ਬਿਆਨ, ਕਿਹਾ ‘ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ’

The big statement of the DGP reached Sri Darbar Sahib said that "Law and order is fully established in Punjab".

ਅੰਮ੍ਰਿਤਸਰ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ( DGP Punjab Police Gaurav Yadav ) ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ । ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ ਨੂੰ ਸਖ਼ਤ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਤੋਂ ਅੱਗੇ ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ। ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਵੀ ਕਿਹਾ ਕਿ ਉਹ ਇੱਥੇ ਆ ਕੇ ਦੇਖਣ ਕਿ ਇੱਥੇ ਸਥਿਤੀ ਬਿਲਕੁਲ ਆਮ ਹੈ। ਪੰਜਾਬ ਵਿੱਚ ਪੂਰਨ ਸ਼ਾਂਤੀ ਹੈ।

ਜੇਕਰ ਪੰਜਾਬ ਬਾਰੇ ਕੋਈ ਗਲਤਫਹਿਮੀ ਹੈ ਤਾਂ ਦੂਰ ਕਰੋ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਨੂੰ ਜਵਾਬਦੇਹ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ, ਜਿਨ੍ਹਾਂ ਨੂੰ ਬਾਹਰੀ ਤਾਕਤਾਂ ਦੀ ਸਪੋਰਟ ਹੈ, ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।

ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਬਰਕਰਾਰ ਹੈ ਅਤੇ ਸਾਰੇ ਪੰਜਾਬੀ ਮਿਲ ਕੇ ਇਸ ਨੂੰ ਬਰਕਰਾਰ ਰੱਖਣਗੇ। ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਵੀ ਕਿਹਾ ਕਿ ਉਹ ਇੱਥੇ ਆ ਕੇ ਦੇਖਣ ਕਿ ਇੱਥੇ ਸਥਿਤੀ ਬਿਲਕੁਲ ਸ਼ਾਂਤ ਹੈ। ਅੰਮ੍ਰਿਤਪਾਲ ਸਿੰਘ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਜੋ ਵੀ ਕਾਨੂੰਨ ਨੂੰ ਲੋੜੀਂਦਾ ਹੈ, ਉਹ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰੇ।