India Punjab

“ਦੇਸ਼ ਦੇ ਲੋਕਤੰਤਰ ਨੂੰ BJP ਕਰ ਰਹੀ ਹੈ ਤਰੋੜ ਮਰੋੜ ” : ਚੀਮਾ

"The biggest threat to the country's democracy is from the BJP": Cheema

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ (Punjab Cabinet Meeting ) ਹੋਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਹਨ।

ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਐਨਆਰਆਈ ਲਈ ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਸੇਵਾ ਲਈ ਪੰਜਾਬ ਸਰਕਾਰ ਦੇ ‘ਸਹਾਇਤਾ ਕੇਂਦਰ’ ਖੋਲੇ ਜਾ ਰਹੇ ਹਨ ਤਾਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਉਨਾਂ ਨੇ ਕਿਹਾ ਕਿ ਆਰਟੀਫੀਸ਼ਅਲ ਇਨਟੈਲੀਜ਼ੈਟਸ ਨੂੰ ਪੰਜਾਬ ਵਿੱਚ ਲਿਆਂਦਾ ਜਾਵੇ ਤਾਂ ਜੋਂ  ਸੰਚਾਰੂ ਢੰਗ ਨਾਲ ਹਰ ਕੰਮ ਹੋ ਸਕੇ।  ਹਰਪਾਲ ਚੀਮਾ ਨੇ  ਕੇਂਦਰ ਸਰਕਾਰ ‘ਤੇ ਨਿਸ਼ਾਨਾ  ਸਾਧਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਦੇਸ਼ ਦੇ ਅੰਦਰ ਲੋਕਤੰਤਰ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬੀਜੇਪੀ ਤੋਂ ਸਭ ਤੋਂ ਵੱਧ ਖ਼ਤਰਾ ਹੈ। ਉਨ੍ਹਾਂ ਨੇ ਭਾਜਪਾ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਅੱਜ BJP ਦੇਸ਼ ਨੂੰ ਤਬਾਹ ਕਰਨ ਵਿੱਚ ਲੱਗੀ ਹੋਈ ਹੈ।

ਚੀਮਾ ਨੇ ਕਿਹਾ ਕਿ ਜਿਸ ਸਵਿਧਾਨ ਨੂੰ ਬਾਬਾ ਸਹਿਬ ਅੰਬੇਦਕਰ ਨੇ ਬਣਾਇਆ ਸੀ ਉਸ ਸਵਿਧਾਨ ਨੂੰ ਬੀਜੇਪੀ ਤੋੜਨ ਵਿੱਚ ਲੱਗੀ ਹੋਈ ਹੈ , ਕਿਉਂਕਿ ਚੀਫ਼ ਚੋਣ ਕਮਿਸ਼ਨ ਦੀ ਸਿਲੈਕਸ਼ਨ ਲਈ ਜੋ ਕਮੇਟੀ ਬਣਾਉਣ ਦੀ ਜਿੰਮੇਵਾਰੀ ਦੇਸ਼ ਦੀ ਸਰਬ ਉਚ ਅਦਾਲਤ ਸੁਪਰੀਮ ਕੋਰਟ ਨੇ ਲਗਾਈ ਸੀ ਉਸਨੂੰ ਦੇਸ਼ ਦੀ ਪਾਰਲੀਮੈਂਟ ਅੰਦਰ ਲਿਜਾ ਕੇ ਉਨ੍ਹਾਂ ਸਾਰੇ ਨਿਯਮਾਂ ਦੀ ਤਰੋੜ ਮਰੋੜ ਕੀਤੀ ਗਈ ਹੈ ਜਿਸ ਨੂੰ ਨੂੰ ਬਾਬਾ ਸਹਿਬ ਅੰਬੇਦਕਰ ਨੇ ਬਣਾਇਆ ਸੀ । ਉਨਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲਿਆਂ ਨੂੰ ਰੱਦ ਕੀਤਾ ਜੀ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ  ਬੀਜੇਪੀ ਦੀ ਤਾਨਾਸ਼ਾਹੀ ਖ਼ਿਲਾਫ ਅੱਜ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਆਪਣੇ ਰੋਲੇ ਛੱਡ ਕੇ ਇਕੱਠੇ ਹੋਣਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਬੀਜੇਪੀ ਨੂੰ ਸਰਕਾਰ ਤੋਂ ਬਾਹਰ ਕਰਨ ਲਈ ਸਾਰਿਆਂ ਨੂੰ ਮਿਲ ਕੇ ਲੜਨਾ ਚਾਹੀਦਾ ਹੈ।