The Khalas Tv Blog India ਵੋਟਾਂ ਲਈ ਭਾਜਪਾ ਗਿਰ ਗਈ ਇੰਨੀ ਥੱਲੇ
India

ਵੋਟਾਂ ਲਈ ਭਾਜਪਾ ਗਿਰ ਗਈ ਇੰਨੀ ਥੱਲੇ

‘ਦ ਖ਼ਲਸ ਬਿਊਰੋ : ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਪ੍ਰਾਪਤ ਕਰਨ ਲਈ ਭਾਰਤੀ ਜਨਤਾ ਪਾਰਟੀ ਹਰ ਹੀਲਾ ਵਰਤ ਰਹੀ ਹੈ। ਆਂਧਰਾ ਪ੍ਰਦੇਸ਼ ਦੇ ਵੋਟਰਾਂ ਨੂੰ ਭਰਮਾਉਣ ਲਈ ਵੱਖਰੀ ਤਰ੍ਹਾਂ ਦਾ ਐਲਾਨ ਕਰ ਦਿੱਤਾ ਹੈ ਜਿਸਦੀ ਇਕਦਮ ਆਲੋਚਨਾ ਸ਼ੁਰੂ ਹੋ ਗਈ ਹੈ। ਭਾਜਪਾ ਨੇ ਆਂਧਰਾ ਪ੍ਰਦੇਸ਼ ਵਿੱਚ 2024 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ‘ਤੇ ਸੂਬੇ ਦੇ ਲੋਕਾਂ ਨੂੰ ਪੰਜਾਹ ਰੁਪਏ ਵਿੱਚ ਸ਼ਰਾਬ ਦੀ ਬੋਤਲ ਦੇਣ ਦਾ ਵਾਅਦਾ ਕੀਤਾ ਹੈ।

ਪਾਰਟੀ ਦੇ ਸੂਬਾ ਇਕਾਈ ਦੇ ਮੁਖੀ ਸੋਮੂ ਵੀਰਰਾਜੂ ਨੇ ਜਨਤਕ ਮੀਟਿੰਗ ਵਿੱਚ ਮੁੱਖ ਮੰਤਰੀ ਵਾਈਐੱਸ ਜਗਨ ਮੋਹਨ ਰੈਡੀ ਦੀ ਅਗਵਾਈ ਵਾਲੀ ਵਾਈਐੱਸਆਰ ਕਾਂਗਰਸ ਸਰਕਾਰ ਅਤੇ ਵਿਰੋਧੀ ਤੇਲਗੂ ਦੇਸ਼ਮ ਪਾਰਟੀ ਦੀ ਆਲੋਚਨਾ ਕੀਤੀ। ਸੂਬੇ ਵਿੱਚ ਸ਼ਰਾਬ ਦੀਆਂ ਉੱਚੀਆਂ ਕੀਮਤਾਂ ਬਾਰੇ ਵੀਰਰਾਜੂ ਨੇ ਕਿਹਾ,‘ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਰਾਜ ਵਿੱਚ ਇੱਕ ਕਰੋੜ ਲੋਕ (ਸ਼ਰਾਬ) ਪੀਂਦੇ ਹਨ। ਤੁਸੀਂ ਭਾਜਪਾ ਨੂੰ ਵੋਟ ਦਿਓ, ਅਸੀਂ ਤੁਹਾਨੂੰ 75 ਰੁਪਏ ਦੀ ਸ਼ਰਾਬ ਦੇਵਾਂਗੇ। ਜੇ ਚੰਗੀ ਆਮਦਨ ਰਹੀ ਤਾਂ ਅਸੀਂ ਇਸ ਨੂੰ ਯਕੀਨੀ ਤੌਰ ‘ਤੇ ਸਿਰਫ਼ 50 ਰੁਪਏ ਵਧੀਆ ਸ਼ਰਾਬ ਦੀ ਬੋਤਲ ਦੇਵਾਂਗੇ।

Exit mobile version