ਪੰਜਾਬ ਸਰਕਾਰ ਦੇ ਐਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਫਿਲੌਰ ਦੇ ਨੇੜਲੇ ਪਿੰਡ ਤਲਵਣ ਨਾਲ ਸੰਬੰਧਿਤ 34 ਸਾਲਾ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਦੇਹ ਦੇਰ ਰਾਤ ਜੌਰਡਨ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ। ਜੋਰਡਨ ਤੋਂ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਅਮ੍ਰਿਤਪਾਲ ਸਿੰਘ ਦੀ ਹਾਰਟ ਅਟੈਕ ਨਾਲ ਜੋਰਡਨ ਚ ਮੌਤ ਹੋ ਗਈ ਸੀ ਜਿਸ ਦੀ ਦੇਹ ਨੂੰ ਭਾਰਤ ਲਿਆਉਣ ਅੰਮ੍ਰਿਤਪਾਲ ਦੀ ਮਾਂ ਵਲੋਂ ਮੰਗ ਕੀਤੀ ਜਾ ਰਹੀ ਸੀ। ਕੁਲਦੀਪ ਸਿੰਘ ਧਾਲੀਵਾਲ ਖੁਦ ਤੜਕਸਾਰ 3 ਵਜੇ ਏਅਰਪੋਰਟ ਪਹੁੰਚੇ ਜਿਥੇ ਓਹਨਾ ਦੇਹ ਲੈ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੀਬ 2 ਮਹੀਨੇ ਪਹਿਲਾਂ ਜਲੰਧਰ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਨੌਕਰੀ ਕਰਨ ਲਈ ਜੋਰਡਨ ਗਿਆ ਸੀ ਜਿਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ ਜਿਸ ਦੀ ਲਾਸ਼ ਭਾਰਤ ਲਿਆਉਣ ਲਈ ਉਸ ਦੀ ਮਾਂ ਵਲੋਂ ਮੰਗ ਕੀਤੀ ਜਾ ਰਹੀ ਸੀ ਅਮ੍ਰਿਤਪਾਲ ਆਪਣੀ ਮਾਂ ਦਾ ਇਕਲੌਤਾ ਪੁੱਤ ਸੀ। ਓਹਨਾਂ ਕਿਹਾ ਕਿ ਪਰਿਵਾਰ ਲਈ ਬਹੁਤ ਔਖਾ ਸਮਾਂ ਹੈ ਅਤੇ ਪੰਜਾਬ ਸਰਕਾਰ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਖੜੀ ਹੈ।
ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਲਾਸ਼ ਲੈਣ ਪਹੰਚੇ ਉਸ ਦੇ ਰਿਸ਼ਤੇਦਾਰ ਨੇ ਕਿਹਾ ਕਿ ਅਮ੍ਰਿਤਪਾਲ ਦੀ ਮੌਤ ਹਾਰਟ ਅਟੈਕ ਕਰਕੇ ਹੋ ਗਈ ਸੀ ਜਿਸ ਦੀ ਲਾਸ਼ ਭਾਰਤ ਲਿਆਉਣ ਲਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਹਨਾਂ ਦੀ ਬਹੁਤ ਮਦਦ ਕੀਤੀ ਹੈ। ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਆਪਣੇ ਪਿੱਛੇ ਇੱਕਲੀ ਬਜ਼ੁਰਗ ਮਾਂ ਨੂੰ ਛੱਡ ਗਿਆ ਹੈ।