India

ਲਿਵ-ਇਨ ਰਿਲੇਸ਼ਨ ਚ ਰਹਿ ਰਹੀ ਔਰਤ ਨਾਲ ਸ਼ਰਧਾ ਵਾਲਕਰ ਤੋਂ ਵੀ ਮਾੜਾ ਹੋਇਆ…

The body was dismembered then boiled in a pressure cooker the police found only the leg... Saraswati's murder is more horrific than Shraddha.

ਮੁੰਬਈ : ਮੀਰਾ ਰੋਡ ‘ਚ ਦਿੱਲੀ ਦੀ ਸ਼ਰਧਾ ਵਾਲਕਰ ਦੀ ਹੱਤਿਆ ਤੋਂ ਵੱਧ ਖੌਫ਼ਨਾਕ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ‘ਚ 36 ਸਾਲਾ ਔਰਤ ਦਾ ਪਹਿਲਾਂ ਉਸ ਦੇ ਲਿਵ-ਇਨ ਪਾਰਟਨਰ ਨੇ ਕਥਿਤ ਤੌਰ ‘ਤੇ ਕਤਲ ਕਰ ਦਿੱਤਾ, ਫਿਰ ਲਾਸ਼ ਦੇ ‘ਕਈ ਟੁਕੜੇ’ ਕਰ ਦਿੱਤੇ। ਇੰਨਾ ਹੀ ਹੀਂ ਮੁਲਜ਼ਮ ਨੇ ਉਸਦੀ ਲਾਸ਼ ਦੇ ਟੁਕੜਿਆਂ ਨੂੰ ਪ੍ਰੈਸ਼ਰ ਕੁੱਕਰ ਵਿੱਚ ਵੀ ਉਬਾਲ ਲਿਆ ਤਾਂ ਜੋ ਉਹ ਆਸਾਨੀ ਨਾਲ ਇਨ੍ਹਾਂ ਦਾ ਨਿਪਟਾਰਾ ਕਰ ਸਕੇ। ਲਾਸ਼ ਦੇ ਕੁਝ ਟੁਕੜੇ ਸਮੇਤ ਪੁਲਿਸ ਨੇ ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਸ ਦੀ ਲਾਸ਼ ਦੇ ਕਈ ਟੁਕੜੇ ਕਰ ਦਿੱਤੇ ਗਏ ਸਨ। ਲਾਸ਼ ਨੂੰ ਕੂਕਰ ਵਿੱਚ ਉਬਾਲਿਆ ਗਿਆ। ਡੀਸੀਪੀ ਜਯੰਤ ਬਜਬਲੇ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ 32 ਸਾਲਾ ਸਰਸਵਤੀ ਵੈਦਿਆ ਵਜੋਂ ਹੋਈ ਹੈ। ਉਹ ਆਪਣੇ 56 ਸਾਲਾ ਦੋਸਤ ਮਨੋਜ ਸਾਹਨੀ ਨਾਲ ਪਿਛਲੇ ਤਿੰਨ ਸਾਲਾਂ ਤੋਂ ਆਕਾਸ਼ਗੰਗਾ ਸੁਸਾਇਟੀ ਵਿੱਚ ਕਿਰਾਏ ਦੇ ਫਲੈਟ ਵਿੱਚ ਰਹਿ ਰਹੀ ਸੀ।

ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। ਫਲੈਟ ‘ਚੋਂ ਬਦਬੂ ਆਉਣ ‘ਤੇ ਗੁਆਂਢੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸੋਸਾਇਟੀ ਦੀ ਸੱਤਵੀਂ ਮੰਜ਼ਿਲ ਤੋਂ ਔਰਤ ਦੀ ਕੱਟੀ ਹੋਈ ਲਾਸ਼ ਬਰਾਮਦ ਕੀਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਔਰਤ ਦੀ ਹੱਤਿਆ ਕਰਨ ਤੋਂ ਬਾਅਦ ਉਸਦੀ ਲਾਸ਼ ਦੇ ਕਈ ਟੁਕੜੇ ਕਰ ਦਿੱਤੇ ਗਏ ਸਨ। ਮੁਲਜ਼ਮਾਂ ਨੇ ਲਾਸ਼ ਦੇ ਟੁਕੜਿਆਂ ਨੂੰ ਕੂਕਰ ਵਿੱਚ ਉਬਾਲ ਲਿਆ ਤਾਂ ਜੋ ਬਦਬੂ ਨਾ ਫੈਲੇ। ਹਾਲਾਂਕਿ ਇਸ ਦੇ ਬਾਵਜੂਦ ਗੁਆਂਢੀ ਅਜੀਬ ਬਦਬੂ ਤੋਂ ਪ੍ਰੇਸ਼ਾਨ ਸਨ, ਇਸ ਲਈ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਸੂਚਨਾ ‘ਤੇ ਪੁਲਿਸ ਨੇ ਫਲੈਟ ‘ਤੇ ਛਾਪਾ ਮਾਰਿਆ। ਪੁਲਿਸ ਨੇ ਮੌਕੇ ਤੋਂ ਲਾਸ਼ ਦੇ ਟੁਕੜੇ ਵੀ ਬਰਾਮਦ ਕੀਤੇ ਹਨ।

ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਅਤੇ ਫਲੈਟ ਤੋਂ ਹੋਰ ਸਬੂਤ ਵੀ ਇਕੱਠੇ ਕੀਤੇ ਗਏ ਹਨ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਵਧੇਰੇ ਜਾਣਕਾਰੀ ਸਾਹਮਣੇ ਆਵੇਗੀ। ਪੁਲਿਸ ਨੇ ਫਲੈਟ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੇ ਸਾਥੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੂੰ ਸ਼ੱਕ ਹੈ ਕਿ ਔਰਤ ਦੇ ਸਾਥੀ ਨੇ ਉਸ ਦਾ ਬੇਰਹਿਮੀ ਨਾਲ ਕਤਲ ਕੀਤਾ ਹੈ। ਲਾਸ਼ ਨੂੰ ਤੇਜ਼ਧਾਰ ਚਾਕੂ ਨਾਲ ਕੱਟਿਆ ਹੋਇਆ ਸੀ। ਪੁਲਿਸ ਨੇ ਲਿਵ-ਇਨ ਪਾਰਟਨਰ ਦੀ ਹੱਤਿਆ ਅਤੇ ਉਸ ਦੀ ਲਾਸ਼ ਦੇ ਕਈ ਟੁਕੜੇ ਕਰਨ ਦੇ ਦੋਸ਼ ‘ਚ ਮ੍ਰਿਤਕ ਦੇ ਦੋਸਤ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਹੈ।

ਪੁਲਿਸ ਮੁਤਾਬਕ ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਔਰਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਕਤਲ ਦਾ ਕਾਰਨ ਸਪੱਸ਼ਟ ਹੋ ਸਕੇਗਾ। ਪੁਲਿਸ ਨੇ ਪੰਚਨਾਮਾ ਭਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪੁਲਿਸ ਨੂੰ ਸ਼ੱਕ ਹੈ ਕਿ ਇਹ ਕਤਲ 4 ਜੂਨ ਨੂੰ ਹੋਇਆ ਹੋ ਸਕਦਾ ਹੈ। ਉਨ੍ਹਾਂ ਨੂੰ ਇਹ ਵੀ ਸ਼ੱਕ ਹੈ ਕਿ ਦੋਸ਼ੀ ਮਨੋਜ ਸਾਹਨੀ ਨੇ ਸਰਸਵਤੀ ਵੈਦਿਆ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਅਤੇ ਉਸ ਦੇ ਸਰੀਰ ਨੂੰ ਕੱਟਣ ਲਈ ਆਰਾ ਦੀ ਵਰਤੋਂ ਕੀਤੀ। ਲਾਸ਼ ਨੂੰ ਕੱਟਣ ਲਈ ਵਰਤਿਆ ਜਾਣ ਵਾਲਾ ਆਰਾ ਜ਼ਬਤ ਕਰ ਲਿਆ ਗਿਆ ਹੈ।

ਇਸ ਤੋਂ ਪਹਿਲਾਂ, ਮਹਾਰਾਸ਼ਟਰ ਦੇ ਵਿਦਰਭ ਖੇਤਰ ਦੀ ਇੱਕ 18 ਸਾਲਾ ਲੜਕੀ ਨਾਲ 6 ਜੂਨ ਨੂੰ ਦੱਖਣੀ ਮੁੰਬਈ ਦੇ ਚਰਨੀ ਰੋਡ ਸਥਿਤ ਸਰਕਾਰੀ ਮਹਿਲਾ ਹੋਸਟਲ ਦੀ ਚੌਥੀ ਮੰਜ਼ਿਲ ਦੇ ਕਮਰੇ ਵਿੱਚ ਕਥਿਤ ਤੌਰ ‘ਤੇ ਬਲਾਤਕਾਰ ਅਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੱਕੀ ਦੀ ਪਛਾਣ ਸੁਰੱਖਿਆ ਗਾਰਡ ਪ੍ਰਕਾਸ਼ ਕਨੌਜੀਆ ਵਜੋਂ ਹੋਈ ਹੈ, ਜੋ ਕੱਪੜੇ ਧੋਣ ਦਾ ਕੰਮ ਵੀ ਕਰਦਾ ਸੀ। ਉਸ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਹੈ।