ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿੱਚ ਜਦੋਂ ਲੜਕੀ ਦੀ ਵਿਆਹ ਤੋਂ ਬਾਅਦ ਵਿਦਾਈ ਹੋਣ ਜਾ ਰਹੀ ਸੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ, ਜੋ ਲਾੜੀ ਦੇ ਮੱਥੇ ‘ਤੇ ਵੱਜ ਕੇ ਨਿਕਲ ਗਈ। ਇਸ ਦੌਰਾਨ ਲਾੜੀ ਨੂੰ ਜ਼ਖ਼ਮੀ ਹਾਲਤ ਵਿੱਚ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਲੜਕੀ ਦਾ ਵਿਆਹ ਸੀ ਅਤੇ ਜਦੋਂ ਵਿਦਾਈ ਹੋਣ ਵਾਲੀ ਸੀ ਤਾਂ ਮੌਕੇ ‘ਤੇ ਕਿਸੇ ਨੇ ਗੋਲੀ ਚਲਾ ਦਿੱਤੀ, ਜੋ ਲਾੜੀ ਨੂੰ ਲੱਗ ਗਈ। ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਪੁਲਿਸ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਗੋਲੀ ਕਿਸ ਨੇ ਚਲਾਈ।
ਉਥੇ ਹੀ ਇਲਾਜ ਕਰ ਰਹੇ ਡਾਕਟਰ ਨੇ ਦੱਸਿਆ ਕਿ ਲੜਕੀ ਦੇ ਸਿਰ ‘ਤੇ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਇਹ ਦੇਖਣਾ ਹੋਵੇਗਾ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਹੋਰ ਕੀ ਸਾਹਮਣੇ ਆਉਂਦਾ ਹੈ।
ਦੂਜੇ ਪਾਸੇ ਇਸ ਘਟਨਾ ਤੇ ਸੀਐੱਮ ਭਗਵੰਤ ਮਾਨ ਦਾ ਵੀ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਘਟਨਾ ਤੇ ਅਫ਼ਸੋਸ ਪ੍ਰਗਟ ਕਰਦਿਆ ਆਪਣੀ ਪੋਸਟ ਵਿੱਚ ਲਿਖਿਆ ਕਿ, ਅੱਜ ਫਿਰੋਜ਼ਪੁਰ ਤੋਂ ਇੱਕ ਨਵੀਂ ਵਿਆਹੀ ਕੁੜੀ ਨੂੰ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ… ਸੁਣ ਕੇ ਬਹੁਤ ਦੁੱਖ ਲੱਗਿਆ ਕਿ ਪੰਜਾਬੀ ਕਿਹੜੇ ਰਾਹੇ ਤੁਰ ਪਏ ਨੇ… ਪੰਜਾਬੀਓ ਖੁਸ਼ੀ ਕਿਸੇ ਹੋਰ ਤਰੀਕੇ ਨਾਲ ਵੀ ਮਨਾਈ ਜਾ ਸਕਦੀ ਹੈ।
ਅੱਜ ਫਿਰੋਜ਼ਪੁਰ ਤੋਂ ਇੱਕ ਨਵੀਂ ਵਿਆਹੀ ਕੁੜੀ ਨੂੰ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ… ਸੁਣ ਕੇ ਬਹੁਤ ਦੁੱਖ ਲੱਗਿਆ ਕਿ ਪੰਜਾਬੀ ਕਿਹੜੇ ਰਾਹੇ ਤੁਰ ਪਏ ਨੇ… ਪੰਜਾਬੀਓ ਖੁਸ਼ੀ ਕਿਸੇ ਹੋਰ ਤਰੀਕੇ ਨਾਲ ਵੀ ਮਨਾਈ ਜਾ ਸਕਦੀ ਹੈ… ਵੈਸੇ ਵੀ ਹਥਿਆਰਾਂ ਦੀ ਵਿਆਹ ਸ਼ਾਦੀਆਂ ਦੇ ਮੌਕੇ ਚਲਾਉਣ ਦੀ ਮਨਾਹੀ ਹੈ, ਪਰ ਇਸਦੇ ਬਾਵਜੂਦ…
— Bhagwant Mann (@BhagwantMann) November 10, 2024
ਮਾਨ ਨੇ ਕਿਹਾ ਕਿ ਵੈਸੇ ਵੀ ਹਥਿਆਰਾਂ ਦੀ ਵਿਆਹ ਸ਼ਾਦੀਆਂ ਦੇ ਮੌਕੇ ਚਲਾਉਣ ਦੀ ਮਨਾਹੀ ਹੈ, ਪਰ ਇਸਦੇ ਬਾਵਜੂਦ ਅਸੀਂ ਅਨੇਕਾਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣਿਆਂ ਦਾ ਹੀ ਲਹੂ ਵਹਾਅ ਰਹੇ ਹਾਂ…ਸੋਚੋ ਤੇ ਵਿਚਾਰ ਕਰੋ ਕਿ ਜਿਸ ਘਰ ਦੇ ਵਿਹੜੇ ‘ਚ ਜਿੱਥੇ ਸ਼ਗਨਾਂ ਦੇ ਗੀਤ ਚੱਲ ਰਹੇ ਸੀ ਉੱਥੇ ਪਲਾਂ ‘ਚ ਧਾਹਾਂ ਵੱਜਣ ਲੱਗ ਗਈਆਂ…ਅਰਦਾਸ ਕਰਦਾਂ ਹਾਂ ਕਿ ਕੁੜੀ ਦੀ ਜਾਨ ਬਚ ਜਾਵੇ।