‘ਦ ਖ਼ਾਲਸ ਬਿਊਰੋ : ਪੰਜਾਬ ਦੀ ਆਪ ਸਰਕਾਰ ਦੇ ਪਹਿਲੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਟਵੀਟਰ ਹੈਂਡਲਰ ਤੋ ਇਹ ਖਬਰ ਸਾਰਿਆਂ ਨਾਲ ਸਾਂਝੀ ਕੀਤੀ ਹੈ। ਉਹਨਾਂ ਕਿਹਾ ਹੈ ਕਿ 24 ਤੋਂ 30 ਜੂਨ ਤੱਕ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਹੋਵੇਗਾ ਤੇ 27 ਜੂਨ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।
ਟਵੀਟ ਕਰਦਿਆਂ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ‘ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ। ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਬਜਟ ਬਣਾਇਆ ਗਿਆ ਹੈ। ਸਹੀ ਮਾਇਨੇ ‘ਚ ਇਹ ‘ਲੋਕਾਂ ਦਾ ਬਜਟ’ ਹੋਵੇਗਾ।. ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਨੇ ਇੱਕ ਨਵੀਂ ਪਹਿਲ ਕਰਦੇ ਹੋਏ ਇਹ ਐਲਾਨ ਕੀਤਾ ਸੀ ਕਿ ਇਸ ਵਾਰ ਪੰਜਾਬ ਦਾ ਬਜਟ ਕਾਗਜ਼ ਮੁਕਤ ਹੋਏਗਾ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਾਗਜ਼ ਮੁਕਤ ਬਜਟ ਪੇਸ਼ ਕਰਨਗੇ। ਪੰਜਾਬ ਸਰਕਾਰ ਨੇ ਇਹ ਦਾਅਵਾ ਕੀਤਾ ਹੈ ਕਿ ਲੋਕਾਂ ਦੀ ਰਾਇ ਨਾਲ ਤਿਆਰ ਕੀਤਾ ਇਸ ਵਾਰ ਦਾ ਬਜਟ,ਲੋਕ ਪੱਖੀ ਹੋਵੇਗਾ।