The Khalas Tv Blog India 24 ਤੋਂ 26 ਮਾਰਚ ਦੇ ਵਿਚਕਾਰ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ
India

24 ਤੋਂ 26 ਮਾਰਚ ਦੇ ਵਿਚਕਾਰ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਤੋਂ 26 ਮਾਰਚ ਦੇ ਵਿਚਕਾਰ ਹੋਵੇਗਾ। ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਛੇ ਕੈਬਨਿਟ ਮੰਤਰੀ ਵੀ ਮੌਜੂਦ ਸਨ। ਰੇਖਾ ਗੁਪਤਾ ਨੇ ਬਜਟ ਲਈ ਦਿੱਲੀ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ।

ਰੇਖਾ ਗੁਪਤਾ ਨੇ ਕਿਹਾ ਕਿ ਅਸੀਂ ਦਿੱਲੀ ਦੇ ਲੋਕਾਂ ਦਾ ਬਜਟ ਲਿਆਉਣਾ ਚਾਹੁੰਦੇ ਹਾਂ। ਇਸ ਲਈ ਅਸੀਂ ਦਿੱਲੀ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਲੋਕਾਂ ਨੂੰ ਮਿਲਣਗੇ ਅਤੇ ਦਿੱਲੀ ਦੀ ਬਿਹਤਰੀ ਲਈ ਉਨ੍ਹਾਂ ਤੋਂ ਜ਼ਰੂਰੀ ਸੁਝਾਅ ਲੈਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਛੁੱਟੀਆਂ ਦੌਰਾਨ ਵੀ ਕੰਮ ਕਰ ਰਹੀ ਹੈ। ਅਧਿਕਾਰੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸਕੱਤਰੇਤ ਵਿਚ ਕੰਮ ਕਰ ਰਹੇ ਹਨ। ਮੈਂ ਦਿੱਲੀ ਦੇ ਲੋਕਾਂ ਨੂੰ ਕਹਿਣਾ ਚਾਹੁੰਦੀ ਹਾਂ ਕਿ ਅਸੀਂ ਆਪਣੇ ਕੀਤੇ ਵਾਅਦੇ ਪੂਰੇ ਕਰਾਂਗੇ। ਬਜਟ ਸੁਝਾਵਾਂ ਲਈ, ਉਨ੍ਹਾਂ ਨੇ ਈਮੇਲ ਆਈਡੀ- viksitdelhibudget-25@delhi.gov.in ਅਤੇ ਵਟਸਐਪ ਨੰਬਰ 9999962025 ਜਾਰੀ ਕੀਤਾ।

Exit mobile version