India Khetibadi Punjab

ਮਹਾਂਪੰਚਾਇਤ ‘ਤੇ ਜਾ ਰਹੀ ਕਿਸਾਨਾਂ ਦੀ ਬੱਸ ਹੋਈ ਹਾਦਸਾਗ੍ਰਸਤ

ਬਠਿੰਡਾ ਵਿਚ ਮਹਾਂਪੰਚਾਇਤ ‘ਤੇ ਜਾ ਰਹੀ ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਦੀ ਬੱਸ ਟੋਹਾਣਾ ਮਹਾਂਪੰਚਾਇਤ ‘ਤੇ ਜਾ ਰਹੀ ਸੀ। ਇਸ ਬੱਸ ਵਿਚ ਕਰੀਬ 22 ਕਿਸਾਨ ਸਵਾਰ ਸਨ। ਹਾਦਸੇ ਵਿਚ 7 ਕਿਸਾਨ ਜ਼ਖ਼ਮੀ ਹੋ ਗਏ ਸਨ। ਜਾਣਕਾਰੀ ਅਨੁਸਾਰ ਬੱਸ ਧੁੰਦ ਕਾਰਨ ਡਵਾਈਡਰ ਨਾਲ ਟਕਰਾ ਗਈ। ਜ਼ਖ਼ਮੀ ਕਿਸਾਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਜੀਂਦ ‘ਚ ਹਾਈ ਅਲਰਟ ‘ਤੇ ਹੈ। ਬੀਐਨਐਸ ਦੀ ਧਾਰਾ 163 (ਪਹਿਲਾਂ ਆਈਪੀਸੀ ਦੀ ਧਾਰਾ 144) ਜ਼ਿਲ੍ਹੇ ਵਿੱਚ ਲਾਗੂ ਕੀਤੀ ਗਈ ਹੈ।