The Khalas Tv Blog Punjab ਮਾਨ ਦੇ ਕੈਬਨਿਟ ਮੰਤਰੀਆਂ ਨੇ ਨਿਯੁਕਤੀ ਪੱਤਰ ਵੰਡੇ
Punjab

ਮਾਨ ਦੇ ਕੈਬਨਿਟ ਮੰਤਰੀਆਂ ਨੇ ਨਿਯੁਕਤੀ ਪੱਤਰ ਵੰਡੇ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ  ਦੇਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀਆਂ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 205 ਨਰਸਾਂ ਅਤੇ 20 ਪੈਰਾ ਮੈਡੀਕਲ ਟੈਕਨੀਸ਼ੀਅਨਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 46 ਉਪ ਮੰਡਲ ਇੰਜੀਨੀਅਰ (ਐਸ.ਡੀ.ਈਜ਼) ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਦੋਵਾਂ ਮੰਤਰੀਆਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸੂਬੇ ਦੀਆਂ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਸਾਰੇ ਯੋਗ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ।

ਜਿੰਪਾ ਅਤੇ ਜੌੜੇਮਾਜਰਾ ਦੋਵਾਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਪਹਿਲਾਂ ਹੀ 25,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਉਣ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।

ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ । ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ 205 ਨਰਸਾਂ ਅਤੇ 20 ਪੈਰਾ ਮੈਡੀਕਲ ਟੈਕਨੀਸ਼ੀਅਨਾਂ ਦੇ ਭਰਤੀ ਹੋਣ ਨਾਲ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਸਟਾਫ਼ ਦੀ ਕਮੀ ਨੂੰ ਪੂਰਿਆ ਜਾ ਸਕੇਗਾ।

ਮੰਤਰੀਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਉਪਰੰਤ ਮੌਜੂਦਾ ਸਰਕਾਰ ਨੇ 650 ਨਰਸਾਂ ਅਤੇ 60 ਪੈਰਾ ਮੈਡੀਕਲ ਟੈਕਨੀਸ਼ੀਅਨ ਦੀ ਭਰਤੀ ਕੀਤੀ ਹੈ ਅਤੇ ਵੱਡੀ ਗਿਣਤੀ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਟੈਕਨੀਸ਼ੀਅਨਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

Exit mobile version