Punjab

ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੰਗਾਰਾ, ਇਨ੍ਹਾਂ ਥਾਵਾਂ ‘ਤੇ ਜਾਮ ਹੋਈ ਆਵਾਜਾਈ

ਕਿਸਾਨ ਜਥੇਬੰਦੀਆਂ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦਾ ਜਲੰਧਰ ‘ਚ ਵਿਆਪਕ ਅਸਰ ਦੇਖਣ ਨੂੰ ਮਿਲਿਆ੍ਟ ਜਲੰਧਰ ‘ਚ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਰੱਖ ਕੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ੍ਟ ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਜਲੰਧਰ ਫਗਵਾੜਾ ਜੀ.ਟੀ. ਰੋਡ ‘ਤੇ ਧਰਨਾ ਦੇ ਕੇ ਸੜਕੀ ਅਤੇ ਰੇਲ ਆਵਾਜਾਈ ਵੀ ਜਾਮ ਕਰ ਦਿੱਤੀ, ਜਿਸ ਕਾਰਨ ਠੰਢ ਦੇ ਮੌਸਮ ‘ਚ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਉੱਪਰ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 ਭੁਲੱਥ

ਭੁਲੱਥ ਵਿਖੇ ਪੰਜਾਬ ਬੰਦ ਦੇ ਸੱਦੇ ਤੇ ਕਿਸਾਨ ਯੂਨੀਅਨ ਖੋਸਾ ਵਲੋਂ ਪੂਰਨ ਸਮਰਥਨ ਦਿੱਤਾ ਗਿਆ। ਇਸ ਮੌਕੇ ਖੋਸਾ ਜਥੇਬੰਦੀ ਦੇ ਆਗੂ ਸੁਰਿੰਦਰ ਸਿੰਘ ਸ਼ੇਰ ਗਿੱਲ ਦੀ ਅਗਵਾਈ ਵਿਚ ਕਿਸਾਨ ਆਗੂਆਂ ਵਲੋਂ ਇਕੱਠੇ ਹੋ ਕੇ ਆਪਣੀਆਂ ਮੰਗਾਂ ਵਾਸਤੇ ਆਵਾਜ਼ ਬੁਲੰਦ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਦਿੱਤਾ ਜਾਵੇ।

ਫ਼ਾਜ਼ਿਲਕਾ

ਪੰਜਾਬ ਬੰਦ ਨੂੰ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਭਰਵਾ ਹੁੰਗਾਰਾ ਮਿਲਿਆ। ਫ਼ਾਜ਼ਿਲਕਾ ਵਾਪਰ ਮੰਡਲ ਨੇ ਕਿਸਾਨਾਂ ਦੀ ਹਿਮਾਇਤ ‘ਤੇ ਪੂਰੀ ਤਰ੍ਹਾਂ ਨਾਲ ਦੁਕਾਨਾਂ ਬੰਦ ਰੱਖਿਆ। ਇਸ ਦੇ ਨਾਲ ਹੀ ਮਜ਼ਦੂਰਾਂ, ਰੋਡਵੇਜ਼ ਮੁਲਾਜ਼ਮਾਂ ਸਣੇ ਕਈ ਜਥੇਬੰਦੀਆਂ vloN ਇਸ ਬੰਦ ਦੀ ਹਿਮਾਇਤ ਕੀਤੀ ਗਈ। ਰੇਲਵੇ ਪਟੜੀਆਂ ਅਤੇ ਹਾਈਵੇ ਨੂੰ ਕਿਸਾਨਾਂ ਵਲੋਂ ਜਾਮ ਕੀਤਾ ਗਿਆ। ਬੰਦ ਦੇ ਕਾਰਨ ਕਈ ਸੂਬਿਆਂ ਦੀ ਆਵਾਜਾਈ ਪ੍ਰਭਾਵਿਤ ਹੋਈ।

ਗੁਰਦਾਸਪੁਰ

ਪੰਜਾਬ ਬੰਦ ਦੇ ਸੱਦੇ ਨੂੰ ਗੁਰਦਾਸਪੁਰ ਦੇ ਕਸਬਾ ਕਲਾਨੌਰ ਵਿੱਚ ਕਸਬਾ ਵਡਾਲਾ ਬਾਂਗਰ ’ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤਰ੍ਹਾਂ ਹੀ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ’ਚ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਦੌਰਾਨ ਕੌਮੀ ਸ਼ਾਹ ਮਾਰਗ 354 ਤੇ ਵੀ ਆਵਾਜਾਈ ਬੰਦ ਹੈ। ਇਸ ਦੌਰਾਨ ਕਿਸਾਨਾਂ ਵਲੋਂ ਐਮਰਜੰਸੀ ਸੇਵਾਵਾਂ ਬਹਾਲ ਰੱਖੀਆਂ ਗਈਆਂ ਹਨ।

ਪੰਜਾਬ ਬੰਦ ਦੀ ਕਾਲ ਨੂੰ ਸ਼ਫਲ ਬਣਾਉਂਦੇ ਹੋਏ ਕਾਦੀਆਂ ਮੇਨ ਬਜਾਰ ਦੇ ਚੋਂਕ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਮੂਹ ਦੁਕਾਨਦਾਰਾਂ ਵਲੋਂ ਬੰਦ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਬਲਬੀਰ ਸਿੰਘ ਭੈਣੀਆਂ ਸਮੇਤ ਵੱਡੀ ਗਿਣਤੀ ਲੋਕ ਮੌਜੂਦ ਸਨ।

ਪਠਾਨਕੋਟ

ਅੱਜ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਪੈਂਦੇ ਲਦਪਾਲਵਾਂ ਟੋਲ ਪਲਾਜ਼ਾ ਮੁਕੰਮਲ ਤੌਰ ’ਤੇ ਬੰਦ ਰੱਖਿਆ ਗਿਆ। ਇਸ ਤਰ੍ਹਾਂ ਹੀ ਦੀਨਾਨਗਰ ਵੀ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ। ਕਿਸਾਨ ਜਥੇਬੰਦੀਆਂ ਨੇ ਬੱਸ ਸਟੈਂਡ ’ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਪੂਰੇ ਗੁਰਦਾਸਪੁਰ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।

ਅੱਜ ਦੀਨਾਨਗਰ ਮੁਕੰਮਲ ਤੌਰ ‘ਤੇ ਬੰਦ ਰਿਹਾ। ਕਿਸਾਨ ਜਥੇਬੰਦੀਆਂ ਨੇ ਬੱਸ ਸਟੈਂਡ ‘ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ।

 ਆਨੰਦਪੁਰ ਸਾਹਿਬ

ਆਨੰਦਪੁਰ ਸਾਹਿਬ ਦੇ ਦੁਕਾਨਦਾਰਾਂ ਵਲੋਂ ਸਮੂਹ ਬਾਜ਼ਾਰ ਬੰਦ ਰੱਖੇ ਗਏ। ਇਸ ਸੰਬੰਧੀ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਤੇ ਪ੍ਰਿਤਪਾਲ ਸਿੰਘ ਗੰਡਾ ਦੀ ਅਗਵਾਈ ਹੇਠ ਹੋਈ ਮੀਟਿੰਗ ਤੋਂ ਬਾਅਦ ਦੱਸਿਆ ਗਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਬਾਜ਼ਾਰਾਂ ਨੂੰ ਬੰਦ ਕੀਤਾ ਗਿਆ ਹੈ ਤੇ ਕੇਂਦਰ ਸਰਕਾਰ ਨੂੰ ਬਿਨਾਂ ਦੇਰੀ ਤੋਂ ਕਿਸਾਨਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰਾ ਬਾਜ਼ਾਰ ਕਿਸਾਨਾਂ ਦੇ ਹੱਕ ਵਿਚ ਹੈ ਕਿਉਕਿ ਵਪਾਰੀ ਤੇ ਕਿਸਾਨ ਦਾ ਵੀ ਆਪਸ ਵਿਚ ਗੂੜਾ ਰਿਸ਼ਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਵਪਾਰੀ ਹਾਜਰ ਸਨ।

ਨਵਾਂਸ਼ਹਿਰ

ਪੰਜਾਬ ਬੰਦ ਦੇ ਸੱਦੇ ਉੱਤੇ ਨਵਾਂਸ਼ਹਿਰ ਦੇ ਕਸਬਾ ਪੋਜੇਵਾਲ ਅਤੇ ਇਲਾਕੇ ਦੇ ਵੱਖ ਵੱਖ ਪਿੰਡਾਂ ਵਿਚ ਵਿਖੇ ਪੰਜਾਬ ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਹੈ। ਅੱਜ ਅੱਡਾ ਪੋਜੇਵਾਲ ਵਿਖੇ 11 ਵਜੇ ਤੱਕ 90 ਫ਼ੀਸਦੀ ਦੇ ਕਰੀਬ ਦੁਕਾਨਾਂ ਦੁਕਾਨਦਾਰਾਂ ਵਲੋਂ ਬੰਦ ਕੀਤੀਆਂ ਹੋਈਆਂ ਸਨ ਤੇ ਇੱਕਾ ਦੁੱਕਾ ਦੁਕਾਨਦਾਰਾਂ ਵਲੋਂ ਦੁਕਾਨਾਂ ਖੋਲ੍ਹੀਆਂ ਸਨ। ਇਸ ਤੋਂ ਇਲਾਕੇ ਦੇ ਪਿੰਡਾਂ ਵਿਚ ਬੰਦ ਨੂੰ ਕਾਫ਼ੀ ਹੁੰਗਾਰਾ ਮਿਲਿਆ, ਜ਼ਿਆਦਾ ਤਰ ਪਿੰਡਾਂ ਵਿਚ ਦੁਕਾਨਾਂ ਬੰਦ ਸਨ। ਪਿੰਡ ਟੋਰੋਵਾਲ, ਰੌੜੀ,ਛੂਛੇਵਾਲ ਕਰੀਮਪਰ ਚਾਹਵਾਲਾ, ਕਰੀਮਪੁਰ ਧਿਆਨੀ ,ਨਵਾਂਗਰਾਂ ਆਦਿ ਪਿੰਡਾਂ ਵਿਚ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਹੋਇਆ ਹੈ।

ਫਰੀਦਕੋਟ

ਫਰੀਦਕੋਟ ਦੇ ਅੰਦਰ ਸ਼ਹਿਰਾਂ ਅਤੇ ਕਸਬਿਆਂ ਦੇ ਬਾਜ਼ਾਰ ਮੁਕੰਮਲ ਬੰਦ ਹਨ। ਬੱਸ ਅੱਡੇ ਅਤੇ ਰੇਲਵੇ ਸਟੇਸ਼ਨ ਖ਼ਾਲੀ ਦਿਖਾਈ ਦੇ ਰਹੇ ਹਨ। ਬੰਦ ਦੇ ਇਸ ਸੱਦੇ ਨੂੰ ਕਿਸਾਨ ਜਥੇਬੰਦੀਆਂ ਦਾ ਪੂਰਨ ਸਮਰਥਨ ਸਮਝਿਆ ਜਾ ਰਿਹਾ ਹੈ। ਕਿਸਾਨਾਂ ਨੇ ਅੱਜ ਸਵੇਰੇ 7 ਵਜੇ ਰਾਸ਼ਟਰੀ ਮਾਰਗ 54 ਪੂਰੀ ਤਰ੍ਹਾਂ ਜਾਮ ਕਰ ਦਿੱਤਾ।

ਤਰਨ ਤਰਨ

ਪੰਜਾਬ ਬੰਦ ਦੇ ਸੱਦੇ ਨੂੰ ਤਰਨ ਤਰਨ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਸੱਦੇ ਦਾ ਵੱਖ ਵੱਖ ਜਥੇਬੰਦੀਆਂ ਜਿਨ੍ਹਾਂ ਵਿਚ ਸਿਆਸੀ, ਦੁਕਾਨਦਾਰ , ਵਪਾਰੀ ਵਰਗ, ਸਮੁੱਚੀਆਂ ਕਾਮਰੇਡ ਯੂਨੀਅਨਾਂ ਅਤੇ ਹਰ ਵਰਗ ਵਲੋਂ ਬੰਦ ਨੂੰ ਪੂਰਨ ਤੌਰ ’ਤੇ ਸਮਰਥਨ ਦਿੱਤਾ ਹੈ। ਤਰਨ ਤਾਰਨ ਸ਼ਹਿਰ ਵਿਚ ਕੁਝ ਮੈਡੀਕਲ ਸਹੂਲਤਾਂ ਤੋਂ ਇਲਾਵਾ ਬਾਕੀ ਪੂਰਨ ਤੌਰ ’ਤੇ ਬੰਦ ਰਿਹਾ।

ਸਮਾਣਾ

ਕਿਸਾਨ ਯੂਨੀਅਨਾਂ ਦੇ ਸੱਦੇ ’ਤੇ ਸਮਾਣਾ ਵਿਖੇ ਸਵੇਰੇ ਤੋਂ ਹੀ ਮੁਕੰਮਲ ਬੰਦ ਹੈ। ਸ਼ਹਿਰ ਵਿਚ ਦੁੱਧ ਵਾਲੀਆਂ ਡੇਅਰੀਆਂ ਨੂੰ ਛੱਡ ਕੇ ਕਿਸੇ ਤਰ੍ਹਾਂ ਦੀ ਕੋਈ ਦੁਕਾਨ ਨਹੀਂ ਖੁੱਲ੍ਹੀ। ਡੇਅਰੀਆਂ ਤੇ ਦੁੱਧ ਦੀ ਸਪਲਾਈ ਨਾ ਮਾਤਰ ਵੇਖਣ ਨੂੰ ਮਿਲੀ। ਮੰਡੀ ਵਿਚ ਕੋਈ ਕਿਸਾਨ ਆਪਣੀਆਂ ਸਬਜ਼ੀਆਂ ਵੇਚਣ ਲਈ ਨਹੀਂ ਆਇਆ। ਪੁਲਿਸ ਦੇ ਜਵਾਨ ਸ਼ਹਿਰ ਵਿਚ ਗਸ਼ਤ ਕਰ ਰਹੇ ਹਨ।

ਮਾਨਸਾ

ਮਾਨਸਾ ਜ਼ਿਲ੍ਹੇ ’ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਵੱਡੀ ਗਿਣਤੀ ਵਿਚ ਕਿਸਾਨ ਰੇਲਵੇ ਲਾਈਨਾਂ ਅਤੇ ਸੜਕਾਂ ਉੱਪਰ ਪ੍ਰਦਰਸ਼ਨ ਕਰਨ ਦੇ ਲਈ ਪਹੁੰਚ ਚੁੱਕੇ ਹਨ। ਵਪਾਰੀਆਂ, ਦੁਕਾਨਦਾਰਾਂ ਵਲੋਂ ਆਪਣੇ ਕਾਰੋਬਾਰ ਬੰਦ ਕਰਕੇ ਕਿਸਾਨਾਂ ਦੇ ਬੰਦ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਬਹਾਲ ਰੱਖੀਆਂ ਗਈਆਂ ਹਨ।

ਖਰੜ 

ਖਰੜ, ਲੁਧਿਆਣਾ ਹਾਈਵੇ ਤੇ ਸਿੱਧ ਭਾਗੋ ਮਾਜਰਾ ਟੋਲ ਪਲਾਜਾ ਅਤੇ ਖਰੜ ਚੰਡੀਗੜ੍ਹ ਹਾਈਵੇ ਤੇ ਦੇਸੂ ਮਾਜਰਾ ਨਜ਼ਦੀਕ ਕਿਸਾਨਾਂ ਅਤੇ ਨੌਜਵਾਨਾਂ ਵਲੋਂ ਰੋਸ ਧਰਨੇ ਦੇ ਕੇ ਆਵਾਜਾਈ ਠੱਪ ਕੀਤੀ ਹੋਈ ਹੈ। ਇਸੇ ਤਰ੍ਹਾਂ ਹੀ ਰੈਵਨਿਊ ਪਟਵਾਰ ਯੂਨੀਅਨ ਵਲੋਂ ਵੀ ਬੰਦ ਦੇ ਸੱਦੇ ਤੇ ਆਪਣੇ ਦਫਤਰ ਬੰਦ ਕਰਕੇ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ.