‘ਦ ਖ਼ਾਲਸ ਬਿਊਰੋ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਡਾ: ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਵਿਚ ਸ਼ਾਮਲ ਹੋਣ ‘ਤੇ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਇਹ ਵੀ ਆਖਿਆ ਹੈ ਕਿ ਇਨ੍ਹਾਂ ਆਗੂਆਂ ਨੇ ਸਹੀ ਦਿਸ਼ਾ ਵੱਲ ਕਦਮ ਪੁੱਟਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦਿਆਂ ਕਿਹਾ ਕਿ ‘ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਡਾ: ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਸਹੀ ਦਿਸ਼ਾ ਵੱਲ ਕਦਮ ਪੁੱਟਣ ਅਤੇ ਅੱਜ BJP4India ਵਿੱਚ ਸ਼ਾਮਲ ਹੋਣ ਲਈ ਮੇਰੀਆਂ ਸ਼ੁਭਕਾਮਨਾਵਾਂ।
ਦੱਸ ਦਈਏ ਕਿ ਪੰਜਾਬ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਅਕਾਲੀ ਦਲ ਦੇ ਦੋ ਸਾਬਕਾ ਵਿਧਾਇਕਾਂ ਨੇ ਭਾਜਪਾ ਵਿੱਚ ਇਕੱਠਿਆਂ ਸ਼ਮੂਲੀਅਤ ਕਰਕੇ ਸੂਬੇ ਵਿੱਚ ਇੱਕ ਦਿਨ ’ਚ ਹੋਣ ਵਾਲੀ ਸਭ ਤੋਂ ਵੱਡੀ ਦਲਬਦਲੀ ਕੀਤੀ ਹੈ।