‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚੰਨੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਿਰਵਿਘਨ ਰਸਤਾ ਨਹੀਂ ਦੇ ਸਕਦੇ ਅਤੇ ਉਹ ਵੀ ਪਾਕਿਸਤਾਨ ਦੀ ਸਰਹੱਦ ਤੋਂ ਸਿਰਫ 10 ਕਿਲੋਮੀਟਰ ਦੂਰ ਤਾਂ ਫਿਰ ਤੁਹਾਨੂੰ ਅਹੁਦੇ ‘ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਤੁਹਾਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।
