‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ-19 ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੋਵਿਡ-19 ਦੇ ਮਰੀਜ਼ਾਂ ਦੇ ਅੰਕੜਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਕੈਪਟਨ ਨੇ ਕਿਹਾ ਕਿ ਐਕਟਿਵ ਮਰੀਜ਼ 94% ਰਿਕਵਰੀ ਰੇਟ ਦੇ ਨਾਲ 4,195 ਦੇ ਹੇਠਾਂ ਹਨ।
ਕੈਪਟਨ ਨੇ ਸਮੂਹ ਮੈਡੀਕਲ ਕਰਮਚਾਰੀਆਂ ਅਤੇ ਸਮੂਹ ਪੰਜਾਬੀਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਕੈਪਟਨ ਨੇ ਸਾਰੇ ਪੰਜਾਬੀਆਂ ਨੂੰ ਮਾਸਕ ਪਾਉਣ ਦੀ ਅਪੀਲ ਕੀਤੀ। ਕੈਪਟਨ ਨੇ ਕਿਹਾ ਕਿ ਕੋਰੋਨਾ ਦੀ ਵੈਕਸੀਨ ਆਉਣ ਤੱਕ ਸਾਨੂੰ ਆਪਣੇ ਹੱਥਾਂ ਨੂੰ ਵਾਰ-ਵਾਰ ਧੋਂਦੇ ਰਹਿਣਾ ਚਾਹੀਦਾ ਹੈ ਅਤੇ ਸਮਾਜਕ ਦੂਰੀ ਦੀ ਪਾਲਣਾ ਕਰਨੀ ਚਾਹੀਦੀ ਹੈ।