Punjab

ਕੈਪਟਨ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਹਾਲਾਤਾਂ ‘ਤੇ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖ ਕੇ ਪੰਜਾਬ ਦੇ ਮਾੜੇ ਹਾਲਾਤਾਂ ਬਾਰੇ ਜਾਣੂ ਕਰਵਾਇਆ ਹੈ ਅਤੇ ਆਪਣੀ ਚਿੰਤਾ ਜ਼ਾਹਿਰ ਕੀਤੀ ਹੈ। ਕੈਪਟਨ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਜਲਦ 50 ਮੀਟਰਕ ਲਿਕਵਡ ਆਕਸੀਜਨ ਅਤੇ 20 ਹੋਰ ਆਕਸੀਜਨ ਟੈਂਕਰਾਂ ਨੂੰ ਮੁਹੱਈਆ ਕਰਾਉਣ ਅਪੀਲ ਕੀਤੀ ਹੈ।

ਪੰਜਾਬ ‘ਚ ਦੁਕਾਨਦਾਰਾਂ ਵੱਲੋਂ ਜ਼ਰੂਰੀ ਚੀਜ਼ਾਂ ਦੇ ਭਾਅ ਵਸੂਲਣ ‘ਤੇ ਸਖਤੀ ਵਰਤਦੇ ਹੋਏ ਪੰਜਾਬ ਉਪਭੋਗਤਾ ਮਾਮਲੇ ਵਿਭਾਗ ਨੇ ਸੂਬਾ ਵਿਆਪੀ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਹੈ। ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ,  ਸੂਬੇ ਵਿੱਚ 9 ਸੰਸਥਾਵਾਂ ਗਲਤ ਅਨਸਰਾਂ ਨਾਲ ਜੁੜੀਆਂ ਹੋਈਆਂ ਹਨ ਅਤੇ ਵਿਭਾਗ ਨੇ ਉਨ੍ਹਾਂ ‘ਤੇ 30,000 ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਪੰਜਾਬ ਦੇ ਛੇਂਵੇਂ ਵਿੱਤ ਕਮਿਸ਼ਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰੀ ਕਰਮਚਾਰੀਆਂ ਲਈ ਵੱਡੇ ਬੋਨਸ ਦੇਣ ਦੀ ਰਿਪੋਰਟ ਸੌਂਪ ਦਿੱਤੀ ਹੈ। ਇਸ ਰਿਪੋਰਟ ਨੂੰ 1 ਜੁਲਾਈ ਤੋਂ ਲਾਗੂ ਕੀਤਾ ਜਾਵੇਗਾ।