‘ਦ ਖਾਲਸ ਬਿਊਰੋ:ਦੰ ਗਿਆਂ ਵਰਗੇ ਮਾਮਲਿਆਂ ‘ਚ ਦੋ ਸ਼ੀਆਂ ਦੀ ਜਾਇਦਾਦ ‘ਤੇ ਬੁਲਡੋਜ਼ਰ ਚਲਾਉਣ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਜਮੀਅਤ ਉਲੇਮਾ-ਏ-ਹਿੰਦ ਨੇ ਨਿੱਜੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਉਣ ਦੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ ਤੇ ਇਸ ਨੂੰ ਮੌਲਿਕ ਅਧਿਕਾਰਾਂ ਦੀ ਉਲੰਘਣਾ ਦੱਸਿਆ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਮੁਲ ਜ਼ਮਾਂ ਦੇ ਘਰਾਂ ਅਤੇ ਦੁਕਾਨਾਂ ’ਤੇ ਬੁਲਡੋਜ਼ਰ ਚਲਾਉਣ ਵਿਰੁੱਧ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਬਿਨਾਂ ਜਾਂਚ, ਮੁਕੱਦਮੇ ਅਤੇ ਅਦਾਲਤੀ ਹੁਕਮਾਂ ਤੋਂ ਜਾਇਦਾਦ ’ਤੇ ਬੁਲਡੋਜ਼ਰ ਚਲਾਉਣਾ ਗੈਰ-ਕਾਨੂੰਨੀ ਹੈ।