The Khalas Tv Blog India ਉੱਤਰਾਖੰਡ ਦੇ ਜੋਸ਼ੀਮਠ ਵਿੱਚ ਜ਼ਮੀਨ ਖਿਸਕਣ ਦਾ ਮਾਮਲਾ ਹੁਣ ਸੁਪਰੀਮ ਕੋਰਟ ‘ਚ,ਇਸ ਧਰਮ ਗੁਰੂ ਨੇ ਕੀਤੀ ਆਹ ਮੰਗ
India

ਉੱਤਰਾਖੰਡ ਦੇ ਜੋਸ਼ੀਮਠ ਵਿੱਚ ਜ਼ਮੀਨ ਖਿਸਕਣ ਦਾ ਮਾਮਲਾ ਹੁਣ ਸੁਪਰੀਮ ਕੋਰਟ ‘ਚ,ਇਸ ਧਰਮ ਗੁਰੂ ਨੇ ਕੀਤੀ ਆਹ ਮੰਗ

ਜੋਸ਼ੀਮਠ :  ਉੱਤਰਾਖੰਡ ਦੇ ਜੋਸ਼ੀਮਠ ਵਿੱਚ ਜ਼ਮੀਨ ਖਿਸਕਣ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਜੋਤਿਸ਼ਪੀਠ ਦੇ ਜਗਦਗੁਰੂ ਸ਼ੰਕਰਾਚਾਰੀਆ ਅਵਿਮੁਕਤੇਸ਼ਵਰਾਨੰਦ ਸਰਸਵਤੀ ਮਹਾਰਾਜ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ,ਜਿਸ ਵਿੱਚ ਉਹਨਾਂ ਅਦਾਲਤ ਨੂੰ ਇਸ ਕੁਦਰਤੀ ਆਪਦਾ ਨਾਲ  ਪੀੜਤ ਲੋਕਾਂ ਦੇ ਮੁੜ ਵਸੇਬੇ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਮਦਦ ਦੇਣ ਦੇ ਹੁਕਮ ਦੇਣ ਦੀ ਵੀ ਅਪੀਲ ਕੀਤੀ ਹੈ।

ਪਟੀਸ਼ਨ ‘ਚ ਜੋਸ਼ੀਮਠ ਖੇਤਰ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਜ਼ਮੀਨ ਖਿਸਕਣ ਵਰਗੀਆਂ ਘਟਨਾਵਾਂ ਨਾਲ ਨਜਿੱਠਣ ਲਈ ਇਸ ਨੂੰ ਰਾਸ਼ਟਰੀ ਆਫਤ ਦੀ ਸ਼੍ਰੇਣੀ ‘ਚ ਸ਼ਾਮਿਲ ਕਰਨ ਲਈ ਕੇਂਦਰ ਅਤੇ ਰਾਸ਼ਟਰੀ ਆਫਤ ਪ੍ਰਬੰਧਨ ਅਥਾਰਟੀ ਨੂੰ ਅਤੇ ਪ੍ਰਭਾਵੀ ਕਦਮ ਚੁੱਕਣ ਦੇ ਹੁਕਮ ਦੇਣ ਦੀ ਬੇਨਤੀ ਕੀਤੀ ਗਈ ਹੈ ।

ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਐੱਨਟੀਪੀਸੀ ਅਤੇ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੂੰ ਵੀ ਰਾਹਤ ਕਾਰਜਾਂ ‘ਚ ਮਦਦ ਕਰਨ ਦਾ ਹੁਕਮ ਦਿੱਤਾ ਜਾਵੇ। ਪਟੀਸ਼ਨ ਵਿੱਚ ਕੇਂਦਰ ਸਰਕਾਰ, ਐਨਡੀਐਮਏ, ਉੱਤਰਾਖੰਡ ਸਰਕਾਰ, ਐਨਟੀਪੀਸੀ, ਬੀਆਰਓ ਅਤੇ ਜੋਸ਼ੀਮੱਠ ਦੇ ਚਮੋਲੀ ਜ਼ਿਲ੍ਹੇ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਧਿਰ ਬਣਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਇਹ ਖ਼ਬਰਾਂ ਆ ਰਹੀਆਂ ਸੀ ਕਿ ਜੋਸ਼ੀਮਠ ਵਿੱਖੇ ਘਰਾਂ ਤੇ ਸੜਕਾਂ ਵਿੱਚ ਤਰੇੜਾਂ ਪੈ ਰਹੀਆਂ ਹਨ ਤੇ  ਹੋਲੀ ਹੋਲੀ ਇਹ ਹੋਰ ਚੌੜੀਆਂ ਹੁੰਦੀਆਂ ਜਾ ਰਹੀਆਂ ਹਨ। ਜਿਸ ਕਾਰਨ ਇਸ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।

Exit mobile version