India Punjab

ਮਾਮਲਾ ਲਖੀਮਪੁਰ ਖੀਰੀ ਦੇ ਦੋ ਸ਼ੀਆਂ ਨੂੰ ਸ ਜ਼ਾ ਦਿਵਾਉਣ ਦਾ:ਮਾਨਸਾ ਵਿੱਚ ਸੜਕਾਂ ‘ਤੇ ਉਤਰਿਆ ਰੋਹ

ਲਖੀਮਪੁਰ ਖੀਰੀ ਦੇ ਦੋ ਸ਼ੀਆਂ ਨੂੰ ਸ ਜ਼ਾ ਦਿਵਾਉਣ ਲਈ ਰੋਸ ਪ੍ਰਦਰਸ਼ਨ

ਦ ਖ਼ਾਲਸ ਬਿਊਰੋ : ਕਿਸਾਨੀ ਅੰਦੋਲਨ ਦੇ ਦੌਰਾਨ ਲਖੀਮਪੁਰ ਖੀਰੀ ਦੇ ਵਿਚ ਚਾਰ ਕਿਸਾਨ ਅਤੇ ਇੱਕ ਪੱਤਰਕਾਰ ਨੂੰ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਗੱਡੀ ਦੇ ਥੱਲੇ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਜਿਥੇ ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਫਿਰ ਤੋਂ ਦਿੱਲੀ ਤੇ ਲਖੀਮਪੁਰ ਖੀਰੀ ਦਾ ਰੁੱਖ ਕਰ ਲਿਆ ਹੈ,ਉਥੇ ਪੰਜਾਬ ਵਿੱਚ ਵੀ ਕਈ ਥਾਵਾਂ ਤੇ ਇਸ ਨੂੰ ਲੈ ਕੇ ਮੁਜ਼ਾਹਰੇ ਕੀਤੇ ਗਏ ਹਨ। ਅੱਜ ਮਾਨਸਾ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਮਾਨਸਾ ਦੇ ਬੱਸ ਸਟੈਂਡ ਚੌਂਕ ਦੇ ਵਿੱਚ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਮਾਨਸਾ ਵਿੱਚ ਨਾ ਸਿਰਫ ਅਰਥੀ ਫੂਕ ਮੁਜ਼ਾਹਰਾ ਹੋਇਆ ਹੈ ,ਸਗੋਂ ਕਿਸਾਨ ਜਥੇਬੰਦੀਆਂ ਨੇ ਮੋਟਰਸਾਈਕਲ ਮਾਰਚ ਵੀ ਕੀਤਾ ਹੈ । ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ ਅਤੇ ਬੀਜੇਪੀ ਆਗੂ ਅਤੇ ਉਸ ਦੇ ਪੁੱਤਰ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ।

 

ਲਖੀਮ ਪੁਰੀ ਖੀਰੀ ਵਿੱਖੇ ਹੋਏ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਲਈ ਤੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀਆਂ ਸਰਗਰਮ ਹੋ ਗਈਆਂ ਹਨ।ਇਸ ਸਬੰਧ ਵਿੱਚ ਕਿਸਾਨਾਂ ਵੱਲੋਂ ਇੱਕ ਪਾਸੇ ਦਿੱਲੀ ਵਿੱਚ ਵੱਡਾ ਇੱਕਠ ਕੀਤਾ ਜਾ ਰਿਹਾ ਹੈ,ਉਥੇ ਲਖੀਮ ਪੁਰੀ ਵਿੱਚ ਵੀ ਰੋਸ ਧਰਨਾ ਦਿੱਤਾ ਜਾ ਰਿਹਾ ਹੈ।