India Punjab

ਕੇਂਦਰ ਨੇ ਘਰੇਲੂ ਹਵਾਈ ਅੱਡਿਆਂ ‘ਤੇ ਕ੍ਰਿ ਪਾਨ ਲੈ ਕੇ ਜਾਣ ‘ਤੇ ਪਾਬੰਦੀ ਹਟਾਈ

‘ਦ ਖ਼ਾਲਸ ਬਿਊਰੋ : ਕੇਂਦਰੀ ਸ਼ਹਿਰੀ ਮੰਤਰਾਲੇ ਨੇ ਮੁਲਕ ਦੇ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਵਿੱਚ ਸਫ਼ਰ ਕਰਨ ਵਾਲੇ ਅੰਮ੍ਰਿਤਧਾਰੀ ਯਾਤਰੀਆਂ ਉੱਤੇ ਕ੍ਰਿ ਪਾਨ ਪਹਿਨ ਕੇ ਸਫ਼ਰ ਕਰਨ ਉੱਤੇ ਲੱਗੀ ਪਾ ਬੰਦੀ ਹਟਾ ਦਿੱਤੀ ਹੈ। ਇਹ ਫੈਸਲਾ ਸਿਰਫ਼ ਸਿੱਖ ਭਾਈਚਾਰੇ ਲਈ ਲਿਆ ਗਿਆ ਹੈ। ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਯਾਤਰੂਆਂ ਵੱਲੋਂ ਪਹਿਨੀ ਜਾਣ ਵਾਲੀ ਕ੍ਰਿ ਪਾਨ 6 ਇੰਚ ਤੋਂ ਲੰਬੀ ਨਹੀਂ ਹੋਣੀ ਚਾਹੀਦੀ।

ਇਸ ਤੋਂ ਪਹਿਲਾਂ ਮੀਡੀਆ ਵਿੱਚ ਇਹ ਖ਼ਬਰਾਂ ਚੱਲ ਪਈਆਂ ਸਨ ਕਿ ਕੇਂਦਰ ਸਰਕਾਰ ਨੇ ਘਰੇਲੂ ਹਵਾਈ ਅੱਡਿਆਂ ਵਿੱਚ ਕੰਮ ਕਰਦੇ ਗੁਰਸਿੱਖ ਮੁਲਾਜ਼ਮਾਂ ਨੂੰ ਕ੍ਰਿ ਪਾਨ ਪਹਿਨ ਕੇ ਡਿਊਟੀ ਦੇਣ ਦੀ ਖੁੱਲ੍ਹ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਨਵੇਂ ਫੈਸਲੇ ਨੂੰ ਉਸ ਹੁਕਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਜਿਸ ਵਿੱਚ ਭਾਰਤ ਭਰ ਦੇ ਘਰੇਲੂ ਹਵਾਈ ਅੱਡਿਆਂ ਉੱਤੇ ਕੰਮ ਕਰਦੇ ਮੁਲਾਜ਼ਮਾਂ ਉੱਤੇ ਕ੍ਰਿ ਪਾਨ ਪਹਿਨ ਕੇ ਡਿਊਟੀ ਕਰਨ ਆਉਣ ਉੱਤੇ ਰੋਕ ਲਾ ਦਿੱਤੀ ਗਈ ਸੀ। ਪੰਜਾਬ ਦੇ ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਦੇ ਮੁਲਾਜ਼ਮਾਂ ਨੂੰ ਕ੍ਰਿਪਾ ਨ ਪਹਿਨ ਕੇ ਡਿਊਟੀ ਉੱਤੇ ਜਾਣ ਤੋਂ ਰੋਕਿਆ ਗਿਆ ਤਾਂ ਇਸ ਨਾਲ ਸਾਰੇ ਸਿੱਖ ਜਗਤ ਵਿੱਚ ਰੋਸ ਦੀ ਲਹਿਰ ਦੌੜ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਕਰੜੀ ਆਲੋ ਚਨਾ ਵੀ ਕੀਤੀ ਗਈ।