Punjab

ਕੇਂਦਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਤੇ ਹਰਿਆਣਾ ‘ਚ ਭੇਜੀਆਂ 50 ਟੀਮਾਂ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਪਰਾਲੀ ਨੂੰ ਸਾੜਨ ਦੀ ਸਮੱਸਿਆ ਨੂੰ ਲੈ ਕੇ ਹਰਕਤ ਵਿੱਚ ਆ ਗਈ ਹੈ। ਪੰਜਾਬ ਅਤੇ ਹਰਿਆਣਾ ਵਿੱਚ ਵਿਸ਼ੇਸ਼ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹਨ। ਦਿੱਲੀ, ਰਾਜਸਥਾਨ ਤੇ ਯੂ.ਪੀ. ‘ਤੇ ਵੀ ਕੇਂਦਰ ਸਰਕਾਰ ਦੀ ਨਜ਼ਰ ਹੈ।  ਪੰਜ ਸੂਬਿਆਂ ਵਿੱਚ ਕੇਂਦਰ ਦੀਆਂ 50 ਟੀਮਾਂ ਨਿਗਰਾਨੀ ਕਰਨਗੀਆਂ।

ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਪਰਾਲੀ ਲਈ ਜ਼ਿਆਦਾ ਮਸ਼ੀਨਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਰੇ ਸੰਦ ਦਿੱਤੇ ਗਏ ਹਨ ਅਤੇ ਹੁਣ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕੇ।

ਪਰਾਲੀ ਦੇ ਮੁੱਦੇ ਨੂੰ ਲੈ ਕੇ ਦਿੱਲੀ ਸਰਕਾਰ ਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਾਵੜੇਕਰ ਦੇ ਬਿਆਨ ‘ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਕੁੱਝ ਸਮੇਂ ਪਹਿਲਾਂ ਪ੍ਰਦੂਸ਼ਣ ‘ਚ ਵਾਧਾ ਕਿਉਂ ਹੋਇਆ ? ਉਨ੍ਹਾਂ ਕਿਹਾ ਕਿ ਪਰਾਲੀ ‘ਤੇ ਕਿਸੇ ਤਰ੍ਹਾਂ ਦੀ ਕੋਈ ਬਿਆਨਬਾਜ਼ੀ ਨਹੀਂ ਹੋਣੀ ਚਾਹੀਦੀ। ਰਲ-ਮਿਲ ਕੇ ਵਾਤਾਵਰਨ ਨੂੰ ਬਚਾਉਣ ਲਈ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ।