The Khalas Tv Blog Punjab ਕੇਂਦਰ ਸਰਕਾਰ ਨੇ ਪੰਜਾਬ ਦੇ ਇਸ ਸ਼ਹਿਰ ਨੂੰ ਦਿੱਤਾ ਵੱਡਾ ਤੋਹਫਾ! ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
Punjab

ਕੇਂਦਰ ਸਰਕਾਰ ਨੇ ਪੰਜਾਬ ਦੇ ਇਸ ਸ਼ਹਿਰ ਨੂੰ ਦਿੱਤਾ ਵੱਡਾ ਤੋਹਫਾ! ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਬਿਉਰੋ ਰਿਪੋਰਟ – ਕੇਂਦਰ ਸਰਕਾਰ (Centre Government) ਵੱਲੋਂ ਪਟਿਆਲਾ ਸ਼ਹਿਰ (Patiala City) ਨੂੰ ਵੱਡੀ ਸੌਗਾਤ ਦਿੰਦਿਆਂ ਉੱਤਰੀ ਪਟਿਆਲਾ ਬਾਈਪਾਸ ਪ੍ਰਾਜੈਕਟ (Patiala Bypass Project) ਦੀ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਇਹ ਪ੍ਰਾਜੈਕਟ ਲੰਬੇ ਸਮੇਂ ਤੋਂ ਰੁਕਿਆ ਹੋਇਆ ਸੀ। ਇਸ ਸਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਦੱਸਣਾ ਜ਼ਰੂਰੀ ਹੈ ਕਿ ਪਟਿਆਲਾ ਦਾ ਇਸ ਪ੍ਰੋਜੈਕਟ ‘ਤੇ ਕਰੀਬ 1255.59 ਕਰੋੜ ਰੁਪਏ ਦਾ ਖਰਚ ਆਵੇਗਾ।

ਨਿਤਿਨ ਗਡਕਰੀ ਨੇ ਕਿਹਾ ਕਿ ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ 28.9 ਕਿਲੋਮੀਟਰ ਵਿੱਚ ਫੈਲੇ 4-ਲੇਨ ਪਹੁੰਚ-ਨਿਯੰਤਰਿਤ ਉੱਤਰੀ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ ਨਵਾਂ ਬਾਈਪਾਸ ਪਟਿਆਲਾ ਦੇ ਆਲੇ-ਦੁਆਲੇ ਦੀ ਰਿੰਗ ਰੋਡ ਨੂੰ ਪੂਰਾ ਕਰੇਗਾ। ਦੱਸ ਦੇਈਏ ਕਿ ਇਸ ਨਾਲ ਸ਼ਹਿਰ ਦੀ ਟਰੈਫਿਕ ਸਮੱਸਿਆ ਵਿਚ ਵੱਡੇ ਪੱਧਰ ਤੇ ਕਮੀ ਆਵੇਗੀ, ਜਿਸ ਨਾਲ ਲੋਕਾਂ ਨੂੰ ਟਰੈਫਿਕ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ। ਇਸ ਫੈਸਲੇ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ –  ਜਥੇਦਾਰ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਵਾਪਸ ਲਿਆ! 2 ਵੱਡੇ ਬਿਆਨ ਵੀ ਦਿੱਤੇ

 

Exit mobile version