The Khalas Tv Blog India ਕੇਂਦਰ ਨੇ ਹਟਾਈ RSR ਸ਼ਰਤ , ਹੁਣ ਰੇਲ ਰੂਟ ਰਾਹੀਂ ਕੋਲਾ ਲਿਆਂਦਾ ਜਾਵੇਗਾ ਪੰਜਾਬ
India Punjab

ਕੇਂਦਰ ਨੇ ਹਟਾਈ RSR ਸ਼ਰਤ , ਹੁਣ ਰੇਲ ਰੂਟ ਰਾਹੀਂ ਕੋਲਾ ਲਿਆਂਦਾ ਜਾਵੇਗਾ ਪੰਜਾਬ

ਦਿੱਲੀ :  ਮੁੱਖ ਮੰਤਰੀ ਪੰਜਾਬ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਹੈ ਕਿ ਕੇਂਦਰ ਸਰਕਾਰ ਨੇ ਉੜੀਸਾ ਤੋਂ ਸਮੁੰਦਰ ਰਾਹੀਂ ਕੋਲਾ ਲਿਆਉਣ ਦੀ ਸ਼ਰਤ ਹਟਾ ਦਿੱਤੀ ਹੈ। ਪੰਜਾਬ ਦੇ ਬਿਜਲੀ ਨਾਲ ਸੰਬੰਧਤ 4 ਮਸਲੇ ਸੀ ,ਜਿਨ੍ਹਾਂ ਨੂੰ ਲੈ ਕੇ ਕੇਂਦਰੀ ਕੋਲਾ ਮੰਤਰੀ ਆਰ ਕੇ ਸਿੰਘ ਨਾਲ ਮੁਲਾਕਾਤ ਹੋਈ ਹੈ ਤੇ ਆਉਣ ਵਾਲੇ ਸੀਜ਼ਨ ਵਿੱਚ ਗਰਮੀ ਤੇ ਝੋਨੇ ਦੀ ਬਿਜਾਈ ਨੂੰ ਮੁੱਖ ਰਖਦੇ ਹੋਏ ਵੀ ਕਈ ਸਾਰੇ ਮਸਲਿਆਂ ਦੇ ਸੰਬੰਧ ਵਿੱਚ ਕੇਂਦਰੀ ਮੰਤਰੀ ਨਾਲ ਗੱਲਬਾਤ ਹੋਈ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹੋਈ ਇਸ ਮੁਲਾਕਾਤ ਮੌਕੇ ਸ਼ਰਤ ਹਟਾਉਣ ‘ਤੇ ਮੁੱਖ ਮੰਤਰੀ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਦਾ ਧੰਨਵਾਦ ਵੀ ਕੀਤਾ। ਇਸ ਮੁਲਾਕਾਤ ‘ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ‘ਤੇ ਵੀ ਚਰਚਾ ਕੀਤੀ ਗਈ।ਇਸ ਮੌਕੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ ‘ਤੇ ਵੀ ਗੱਲਬਾਤ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਤੇ ਲਿਖਿਆ ਹੈ ਤੇ ਦਾਅਵਾ ਕੀਤਾ ਹੈ ਕਿ ਇਸ ਵਾਰ ਵੀ ਗਰਮੀਆਂ ‘ਚ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਹੈ ਕਿ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ ਕਰ ਉੜੀਸਾ ਤੋਂ ਕੋਲਾ ਸਮੁੰਦਰ ਰਾਹੀਂ ਪੰਜਾਬ ਲਿਆਉਣ ਦੀ ਸ਼ਰਤ ਹਟਾਉਣ ‘ਤੇ ਧੰਨਵਾਦ ਕੀਤਾ ਤੇ ਗਰਮੀ ‘ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ਤੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ ‘ਤੇ ਚਰਚਾ ਹੋਈ ਹੈ।

ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਪੰਜਾਬ ਕੋਲਾ ਮੰਗਵਾਉਣ ਲਈ ਕੇਂਦਰ ਸਰਕਾਰ ਨੇ ਇਹ ਸ਼ਰਤ ਰਖੀ ਸੀ ਕਿ ਕੋਲਾ ਪਹਿਲਾਂ ਰੇਲ ਰਸਤੇ ਰਾਹੀਂ ,ਫਿਰ ਸਮੁੰਦਰੀ ਰਸਤੇ ਰਾਹੀਂ ਤੇ ਉਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਰੇਲ ਰਸਤੇ ਰਾਹੀਂ ਪੰਜਾਬ ਲਿਜਾਇਆ ਜਾਵੇ। ਜਿਸ ਨਾਲ ਪੰਜਾਬ ਨੂੰ ਕਾਫੀ ਵਿੱਤੀ ਨੁਕਸਾਨ ਹੋਣਾ ਸੀ। ਇਸ ਲਈ ਇਸ ਸ਼ਰਤ ਦਾ ਵਿਰੋਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤੀ ਨਾਲ ਕੀਤਾ ਸੀ।

Exit mobile version