The Khalas Tv Blog Punjab ਅਕਾਲੀ ਦਲ ਨੇ ਮੁੜ ਕੀਤੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ
Punjab

ਅਕਾਲੀ ਦਲ ਨੇ ਮੁੜ ਕੀਤੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਇੱਕ ਵਾਰ ਫਿਰ ਤੋਂ ਜੇ ਲ੍ਹ ਵਿੱਚ ਬੰਦ ਬੰ ਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ‘ਤੇ ਨਿ ਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚਾਰ ਸਾਲ ਬਾਅਦ ਵੀ ਬੰ ਦੀ ਸਿੰ ਘਾਂ ਦੀ ਰਿਹਾਈ ਨੂੰ ਲੈ ਕੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।  ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ 2019 ਵਿੱਚ ਸ਼੍ਰ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਵ ਮੌਕੇ ‘ਤੇ ਜੇ ਲ੍ਹਾਂ ਵਿੱਚ ਆਪਣੀਆਂ ਸਜ਼ਾ ਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕਰਨ ਦਾ ਬਾਵਜੂਦ ਚਾਰ ਸਾਲ ਬਾਅਦ ਵੀ ਕੇਂਦਰ ਸਰਕਾਰ ਸਿੱਖ ਕੌਮ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਦੇਰੀ ਕਰ ਰਹੀ ਹੈ। ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਹ ਸਿੱਖ ਭਾਵਨਾਵਾਂ ਨਾਲ ਨਾ ਖਿਲਵਾੜ ਕਰੇ ਅਤੇ ਬਿਨਾਂ ਕਿਸੇ ਦੇਰੀ ਦੇ ਆਪਣੀ ਵਚਨਬੱਧਤਾ ‘ਤੇ ਖਰੀ ਉਤਰੇ।

Exit mobile version