Punjab

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭੇਜਿਆ ਮੀਟਿੰਗ ਲਈ ਲਿਖਤੀ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਨੇ 29 ਕਿਸਾਨ ਜਥੇਬੰਦੀਆਂ ਨੂੰ 13 ਨਵੰਬਰ ਨੂੰ ਸਵੇਰੇ 11 ਵਜੇ ਮੀਟਿੰਗ ਲਈ ਲਿਖਤੀ ਤੌਰ ‘ਤੇ ਸੱਦਾ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਮੀਟਿੰਗ ਲਈ ਜ਼ੁਬਾਨੀ ਸੱਦਾ ਦਿੱਤਾ ਗਿਆ ਸੀ, ਪਰ ਕਿਸਾਨਾਂ ਦੀ ਲਿਖਤੀ ਤੌਰ ‘ਤੇ ਸੱਦਾ ਭੇਜੇ ਜਾਣ ਦੀ ਮੰਗ ‘ਤੇ ਕੇਂਦਰ ਸਰਕਾਰ ਵੱਲੋਂ 29 ਕਿਸਾਨ ਜਥੇਬੰਦੀਆਂ ਨੂੰ ਲਿਖਤੀ ਸੱਦਾ ਭੇਜਿਆ ਗਿਆ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੋਵੇਗੀ। ਪਹਿਲਾਂ ਇਹ ਮੀਟਿੰਗ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਘਰ ਰੱਖੀ ਗਈ ਸੀ।