India Punjab

ਚਰਨ ਕੌਰ ਦੇ IVF ਦੇ ਟ੍ਰੀਟਮੈਂਟ ਬਾਰੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਮੰਗੀ ਜਾਣਕਾਰੀ…

the-central-government-has-sought-information-from-the-punjab-government-about-charan-kaurs-ivf-treatment

ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਤੋਂ ਕਿਲਕਾਰੀਆਂ ਗੂੰਜਣ ‘ਤੇ ਉਸ ਦੇ ਮਾਪਿਆਂ ਸਣੇ ਗਾਇਕ ਦੇ ਫੈਨ ਖੁਸ਼ੀ ਮਨਾ ਰਹੇ ਹਨ, ਇਸੇ ਦੌਰਾਨ ਕੇਂਦਰ ਸਰਕਾਰ ਨੇ ਮਾਤਾ ਚਰਨ ਕੌਰ ਵੱਲੋਂ ਇਸ ਉਮਰ ਵਿੱਚ IVF ਤਕਨੀਕ ਨਾਲ ਬੱਚੇ ਨੂੰ ਜਨਮ ਦੇਣ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।

ਕੇਂਦਰ ਸਰਕਾਰ ਨੇ ਆਈਵੀਐਫ ਤਕਨੀਕ ਦੀ ਵਰਤੋਂ ਲਈ ਚਰਨ ਕੌਰ ਦੀ ਉਮਰ ਨੂੰ ਲੈ ਸਵਾਲ ਕੀਤੇ ਹਨ। ਕਾਨੂੰਨ ਮੁਤਾਬਕ ਆਈਵੀਐਫ ਤਕਨੀਕ ਦੀ ਵਰਤੋਂ 21 ਤੋਂ 50 ਸਾਲ ਦੀ ਉਮਰ ਤੱਕ ਕੀਤੀ ਜਾ ਸਕਦੀ ਹੈ, ਪਰ ਚਰਨ ਕੌਰ ਦੀ ਉਮਰ 58 ਸਾਲ ਦੱਸੀ ਗਈ ਹੈ।

ਕੇਂਦਰ ਨੇ ਚਿੱਠੀ ਵਿਚ ਲਿਖਿਆ ਹੈ ਕਿ ਰਿਪੋਰਟ ਮਿਲੀ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਸ੍ਰੀਮਤੀ ਚਰਨ ਸਿੰਘ ਨੇ 58 ਸਾਲ ਦੀ ਉਮਰ ਵਿੱਚ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਕਾਨੂੰਨ ਮੁਤਾਬਕ ਇਸ ਤਕਨੀਕ ਦੀ ਵਤਰੋਂ ਸਮੇਂ ਔਰਤ ਲਈ ਨਿਰਧਾਰਤ ਉਮਰ ਸੀਮਾ 21-50 ਸਾਲ ਦੇ ਵਿਚਕਾਰ ਹੈ। ਇਸ ਮਾਮਲੇ ਦੀ ਜਾਂਚ ਕਰਨ ਅਤੇ ਏ.ਆਰ.ਟੀ. (ਰੈਗੂਲੇਸ਼ਨ) ਐਕਟ, 2021 ਦੇ ਅਨੁਸਾਰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਭੇਜੀ ਜਾਵੇ।

ਦਰਅਸਲ, ਤਿੰਨ ਸਾਲ ਪਹਿਲਾਂ ਸਰਕਾਰ ਨੇ ਅਸਿਸਟਡ ਰੀਪ੍ਰੋਡਕਟਿਵ ਟੈਕਨਾਲੋਜੀ (ਰੈਗੂਲੇਸ਼ਨ) ਐਕਟ ਲਿਆਂਦਾ ਸੀ। ਇਸ ਐਕਟ ਰਾਹੀਂ ਸਰਕਾਰ ਨੇ IVF ਪ੍ਰਕਿਰਿਆ ਲਈ ਉਮਰ ਸੀਮਾ ਤੈਅ ਕੀਤੀ ਸੀ। ਐਕਟ ਦੇ ਤਹਿਤ ਸਿਰਫ 21-50 ਸਾਲ ਦੀ ਉਮਰ ਦੀਆਂ ਔਰਤਾਂ ਅਤੇ 21-55 ਸਾਲ ਦੀ ਉਮਰ ਦੇ ਪੁਰਸ਼ ਆਈਵੀਐਫ ਦੀ ਵਰਤੋਂ ਕਰ ਸਕਦੇ ਹਨ। ਪਰ ਇੰਟਰਨੈੱਟ ‘ਤੇ ਸਿੱਧੂ ਮੂਸੇਵਾਲਾ ਦੀ ਮਾਂ ਦੀ ਉਮਰ 58 ਸਾਲ ਦੱਸੀ ਜਾ ਰਹੀ ਹੈ।

ਦੂਜੇ ਪਾਸੇ ਕੱਲ੍ਹ ਦੇਰ ਰਾਤ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਕਿਹਾ ਸੀ ਕਿ “ਮੈਂ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਸਾਰੇ ਇਲਾਜ ਮੁਕੰਮਲ ਹੋਣ ਦਿੱਤੇ ਜਾਣ। ਮੈਂ ਇੱਥੇ ਹਾਂ ਅਤੇ ਜਿੱਥੇ ਵੀ ਤੁਸੀਂ ਮੈਨੂੰ (ਪੁੱਛਗਿੱਛ ਲਈ) ਬੁਲਾਉਂਦੇ ਹੋ, ਮੈਂ ਆਵਾਂਗਾ। ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਹੈ ਅਤੇ ਜਲਦੀ ਹੀ ਸਾਰੇ ਦਸਤਾਵੇਜ਼ ਸੌਂਪ ਦੇਣਗੇ।

ਬਲਕੌਰ ਸਿੰਘ ਨੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ, “ਵਾਹਿਗੁਰੂ ਦੀ ਮੇਹਰ ਸਦਕਾ, ਸਾਨੂੰ ਸਾਡਾ ਸ਼ੁਭਦੀਪ (ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਾਮ) ਵਾਪਸ ਮਿਲ ਗਿਆ ਹੈ। ਪਰ ਸਰਕਾਰ ਸਵੇਰ ਤੋਂ ਹੀ ਮੈਨੂੰ ਬੱਚੇ ਦੇ ਦਸਤਾਵੇਜ਼ ਪੇਸ਼ ਕਰਨ ਲਈ ਕਹਿ ਕੇ ਪ੍ਰੇਸ਼ਾਨ ਕਰ ਰਹੀ ਹੈ। ਉਹ ਮੈਨੂੰ ਇਹ ਸਾਬਤ ਕਰਨ ਲਈ ਕਹਿ ਰਹੀ ਹੈ ਕਿ ਇਹ ਬੱਚਾ ਲੀਗਲ ਹੈ।”

ਜਿਸ ਤੋਂ ਬਾਅਦ ਵਿਰੋਦੀ ਧਿਰਾਂ ਨੇ ਇਸ ਮਾਮਲੇ ਨੂੰ ਲੈ ਕੇ ਮਾਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਸੀ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ‘ਤੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਬੇਸ਼ਰਮੀ ਦੀ ਹੱਦ ਹੈ। ਬਾਜਵਾ ਨੇ ਕਿਹਾ ਕਿ ਜਿਸ ਬੱਚੇ ਦੇ ਜਨਮ ਦੀ ਖੁਸ਼ੀ ਪੂਰਾ ਪੰਜਾਬ ਅਤੇ ਦੁਨੀਆ ਭਰ ਵਿਚ ਵਸਦੇ ਲੋਕ ਮਨਾ ਰਹੇ ਹਨ, ਤੁਹਾਡੇ ਅਤੇ ਤੁਹਾਡੀ ਸਰਕਾਰ ਤੋਂ ਇਹ ਖ਼ੁਸ਼ੀ ਝੱਲ ਨਹੀਂ ਹੋ ਰਹੀ!ਇੱਕ ਨਵ ਜਨਮੇ ਬੱਚੇ ਤੋਂ ਤੁਹਾਨੂੰ ਅਜਿਹਾ ਕਿਹੜਾ ਡਰ ਸਤਾ ਰਿਹਾ, ਜੋ ਸਰਦਾਰ ਬਲਕੌਰ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇੰਨਾਂ ਤੰਗ ਪ੍ਰੇਸ਼ਾਨ ਕਰ ਰਹੇ ਹੋ?

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਕਿਹਾ- ‘ਆਪ’ ਸਰਕਾਰ ਦਾ ਘਿਨੌਣਾ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ

ਸਾਬਕਾ ਮੰਤਰੀ ਦਲਜੀਤ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਅਤੇ ਅਪਰਾਧਿਕ ਕਾਰਵਾਈ ਹੈ, ਜਿਸ ਨਾਲ ਪੰਜਾਬ ਦੀ ‘ਆਪ’ ਸਰਕਾਰ ਦਾ ਘਿਨੌਣਾ ਚਿਹਰਾ ਨੰਗਾ ਹੋ ਗਿਆ ਹੈ। ਸਰਕਾਰ ਨੂੰ ਮਾਂ ਅਤੇ ਨਵਜੰਮੇ ਬੱਚੇ ਦਾ ਸਹੀ ਇਲਾਜ ਯਕੀਨੀ ਬਣਾਉਣਾ ਚਾਹੀਦਾ ਹੈ, ਪਰ ਇਸ ਦੀ ਬਜਾਏ ਉਹ ਸਿੱਧੂ ਮੂਸੇਵਾਲਾ ਦੇ ਦੁਖੀ ਮਾਪਿਆਂ ਨੂੰ ਝੂਠੇ ਦੋਸ਼ ਲਗਾ ਕੇ ਪ੍ਰੇਸ਼ਾਨ ਕਰਨ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ।

ਅਜਿਹੀਆਂ ਕਾਰਵਾਈਆਂ ਰਾਜ ਦੇ ਨਾਗਰਿਕਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਸਰਕਾਰ ਦੀ ਯੋਗਤਾ ਵਿੱਚ ਵਿਸ਼ਵਾਸ ਨੂੰ ਕਮਜ਼ੋਰ ਕਰਦੀਆਂ ਹਨ। ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਲੋਕ ਇਨ੍ਹਾਂ ਨੂੰ ਸਬਕ ਸਿਖਾਉਣ।

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਜੀ, ਤੁਸੀਂ ਸ਼ਾਇਦ ਇਕੱਲੇ ਅਜਿਹੇ ਪੰਜਾਬੀ ਹੋ, ਜਿਨ੍ਹਾਂ ਨੇ ਅਜੇ ਤੱਕ ਬਲਕੌਰ ਸਿੰਘ ਨੂੰ ਉਨ੍ਹਾਂ ਦੇ ਨਵਜੰਮੇ ਪੁੱਤਰ ਦੇ ਜਨਮ ਦੀ ਵਧਾਈ ਨਹੀਂ ਦਿੱਤੀ। ਹੁਣ ਸਰਕਾਰੀ ਪ੍ਰਸ਼ਾਸਨ ਆਪਣੇ ਕਾਨੂੰਨੀ ਅੜਿੱਕਿਆਂ ਨਾਲ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। CM ਨਵਜੰਮੇ ਬੱਚੇ ਤੋਂ ਕਿਉਂ ਡਰਦੇ ਹਨ? ਮੁੱਖ ਮੰਤਰੀ ਨੂੰ ਬੇਨਤੀ ਹੈ ਕਿ ਸਿੱਧੂ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੋ ਅਤੇ ਉਹਨਾਂ ਨੂੰ ਇੱਕ ਵਾਰ ਖੁਸ਼ ਹੋਣ ਦਿਓ।

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਮਸਲੇ ਉਤੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਲਾਈਵ ਹੋ ਕੇ ਆਖਿਆ ਹੈ ਕਿ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਨਵ-ਜਨਮੇ ਬੱਚੇ ਦੇ ਜਨਮ ਸਬੰਧੀ ਦਸਤਾਵੇਜ ਮੰਗਣਾ ਅਤਿਅੰਤ ਮੰਦਭਾਗਾ ਹੈ। ਪਹਿਲਾਂ ਵੀ ਸਰਕਾਰ ਦੀ ਨਾਲਾਇਕੀ ਕਾਰਨ ਹੀ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ।

https://twitter.com/bsmajithia/status/1770296501421687174?ref_src=twsrc%5Etfw%7Ctwcamp%5Etweetembed%7Ctwterm%5E1770296501421687174%7Ctwgr%5Eb3004060a992db378ac89c7f2a2e1c2a1490f81d%7Ctwcon%5Es1_&ref_url=https%3A%2F%2Fpunjab.news18.com%2Fnews%2Fpunjab%2Fbikram-singh-majithia-surrounded-government-on-the-issue-of-harassing-sidhu-moosewala-father-balkaur-singh-gw-550917.html

ਅੱਜ ਨਵ-ਜਨਮੇ ਬੱਚੇ ਦੀ ਵਧਾਈ ਤਾਂ ਕੀ ਦੇਣੀ, ਤੁਸੀਂ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹੋ। ਮੈਂ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ ਅਤੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਧੂ ਪਰਿਵਾਰ ਦੇ ਨਿੱਜੀ ਮਸਲੇ ਤੋਂ ਦੂਰ ਰਹਿਣ।