India Punjab

ਕੇਂਦਰ ਸਰਕਾਰ ਨੇ ਪੰਜਾਬ 1100 ਕਰੋੜ ਦੇ ਫੰਡ ‘ਤੇ ਲਗਾਈ ਰੋਕ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ ਪੰਜਾਬ 1100 ਕਰੋੜ ਦੇ ਪੇਂਡੂ ਵਿਕਾਸ ਫੰਡ ਉੱਤੇ ਰੋਕ ਲਗਾ ਦਿੱਤੀ ਗਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੇਂਡੂ ਵਿਕਾਸ ਫੰਡ ਦਾ ਇਸਤੇਮਾਲ  ਕਰਜ਼ ਮੁਆਫੀ ਲਈ ਨਾ ਕੀਤਾ ਜਾਵੇ। ਕੇਂਦਰ ਸਰਕਾਰ ਵਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਪੰਜਾਬ ਦਿਹਾਤੀ ਵਿਕਾਸ ਐਕਟ 1987 ਵਿਚ ਸੋਧ ਕੀਤਾ ਜਾਵੇ। ਦੱਸ ਦਈਏ ਕਿ ਪਿਛਲੇ ਸਾਲ ਵੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਰਡੀਐਫ ਦੇ 120 ਕਰੋੜ ਰੁਪਏ ਰੋਕ ਲਏ ਗਏ ਸਨ। ਇਸ ਦੇ ਨਾਲ ਹੀ ਕੇਂਦਰ ਨੇ ਇਹ ਵੀ ਸ਼ਰਤ ਰੱਖੀ ਹੈ ਕਿ ਇਹ ਪੈਸਾ ਸਿਰਫ ਖਰੀਦ ਕੇਂਦਰਾਂ ਦੇ ਵਿਕਾਸ ਤੇ ਹੀ ਖਰਚ ਹੋਵੇ ।

ਪਿਛਲੇ ਸਾਲ 30 ਨਵੰਬਰ ਨੂੰ ਝੋਨੇ ਦਾ ਸੀਜ਼ਨ ਖ਼ਤਮ ਹੋ ਗਿਆ ਸੀ ਅਤੇ ਕਰੀਬ ਤਿੰਨ ਮਹੀਨੇ ਮਗਰੋਂ ਵੀ ਇਹ ਫੰਡ ਜਾਰੀ ਨਹੀਂ ਕੀਤੇ ਗਏ ਹਨ। ਸਰਕਾਰ ਨੇ ਕਰਜ਼ ਮੁਆਫ਼ੀ ਲਈ ਫੰਡ ਦੇ ਇਸਤੇਮਾਲ ‘ਤੇ ਇਤਰਾਜ਼ ਜਤਾਇਆ ਸੀ।