India

ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ,ਇਹਨਾਂ ਰਾਜਾਂ ਦੇ ਬਦਲੇ ਗਏ ਰਾਜਪਾਲ

ਦਿੱਲੀ : ਕੇਂਦਰ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਕਈ ਸੂਬਿਆਂ ਦੇ ਰਾਜਪਾਲਾਂ ਨੂੰ ਬਦਲਿਆ ਹੈ।ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਤੇ ਲੱਦਾਖ ਦੇ ਉਪ ਰਾਜਪਾਲ ਰਾਧਾ ਕ੍ਰਿਸ਼ਨ ਮਾਥੁਰ ਨੇ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਇਹਨਾਂ ਦੋਵਾਂ ਦੇ ਅਸਤੀਫਿਆਂ ਨੂੰ ਸਵੀਕਾਰ ਕਰ ਲਿਆ ਹੈ।ਹੁਣ ਇਹਨਾਂ ਦੀ ਥਾਂ ਤੇ ਹਝਾਰਖੰਡ ਦੇ ਰਾਜਪਾਲ ਰਮੇਸ਼ ਬੈਸ ਨੂੰ ਮਹਾਰਾਸ਼ਟਰ ਦਾ ਤੇ ਰਾਜਪਾਲ ਬਣਾਇਆ ਗਿਆ ਹੈ ਤੇ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਬ੍ਰਿਗੇਡੀਅਰ (ਡਾ.) ਬੀਡੀ ਮਿਸ਼ਰਾ ਨੂੰ ਲੱਦਾਖ ਦੇ ਉਪ ਰਾਜਪਾਲ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।

ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਤਾਮਿਲਨਾਡੂ ਨਿਵਾਸੀ ਸੀਪੀ ਰਾਧਾ ਕ੍ਰਿਸ਼ਨਨ ਨੂੰ ਝਾਰਖੰਡ ਦਾ ਰਾਜਪਾਲ ਬਣਾਇਆ ਗਿਆ ਹੈ।ਪਿਛਲੀ ਮੋਦੀ ਸਰਕਾਰ ਵਿੱਚ ਵਿੱਤ ਰਾਜ ਮੰਤਰੀ ਰਹੇ ਸ਼ਿਵ ਪ੍ਰਤਾਪ ਸ਼ੁਕਲਾ ਹੁਣ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਹੋਣਗੇ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਮੁਤਾਬਕ ਕਈ ਰਾਜਾਂ ਵਿੱਚ ਰਾਜਪਾਲ ਦੇ ਅਹੁਦੇ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਦਕਿ ਕਈ ਥਾਵਾਂ ’ਤੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਕੀਤੀ ਗਈ ਹੈ।
ਜਿਹਨਾਂ ਰਾਜਾਂ ‘ਚ ਰਾਜਪਾਲ ਦੀ ਤਬਦੀਲੀ ਹੋਈ ਹੈ,ਉਹਨਾਂ ਵਿੱਚ ਰਮੇਸ਼ ਬੈਂਸ ਨੂੰ ਮਹਾਰਾਸ਼ਟਰ,ਰਾਜਿੰਦਰ ਵਿਸ਼ਵਨਾਥ ਅਰਲੇਕਰ ਨੂੰ ਬਿਹਾਰ, ਵਿਸ਼ਵ ਭੂਸ਼ਣ ਹਰੀਚੰਦਨ ਨੂੰ ਛੱਤੀਸਗੜ੍ਹ,ਸ਼੍ਰੀਮਤੀ ਅਨੁਸਈਆ ਉਈਕੇ ਨੂੰ ਮਨੀਪੁਰ,ਲਾ ਗਣੇਸ਼ਨ ਨੂੰ ਨਾਗਾਲੈਂਡ,ਫੱਗੂ ਚੌਹਾਨ ਨੂੰ ਮੇਘਾਲਿਆ,ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ ਨੂੰ ਲੱਦਾਖ ਦਾ ਰਾਜਪਾਲ ਬਣਾਇਆ ਗਿਆ ਹੈ।

ਜਦੋਂ ਕਿ ਨਵੇਂ ਨਿਯੁਕਤ ਕੀਤੇ ਗਏ ਰਾਜਪਾਲਾਂ ਵਿੱਚ ਸੀ ਪੀ ਰਾਧਾ ਕ੍ਰਿਸ਼ਨ ਨੂੰ ਝਾਰਖੰਡ,ਜਸਟਿਸ (ਸੇਵਾਮੁਕਤ) ਐਸ ਅਬਦੁਲ ਨਜ਼ੀਰ – ਆਂਧਰਾ ਪ੍ਰਦੇਸ਼,ਗੁਲਾਬ ਚੰਦ ਕਟਾਰੀਆ ਨੂੰ ਅਸਾਮ,ਸ਼ਿਵ ਪ੍ਰਤਾਪ ਸ਼ੁਕਲਾ ਨੂੰ ਹਿਮਾਚਲ ਪ੍ਰਦੇਸ਼,ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਸਿੱਕਮ ਤੇ ਲੇ. ਜਨ (ਸੇਵਾਮੁਕਤ) ਕੇ.ਟੀ. ਪਾਰਨਾਇਕ ਨੂੰ ਅਰੁਣਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।