‘ਦ ਖ਼ਾਲਸ ਬਿਊਰੋ : ਪੰਜਾਬ ਸਟੂਡੈਂਟ ਯੂਨੀਅਨ ਲਲਕਾਰ ਦੀ ਅਗਵਾਈ ਹੇਠ 10 ਵਿਦਿਆਰਥੀ ਜਥੇਬੰਦੀਆਂ ਨੇ ਕੇਂਦਰ ਦੀਆਂ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਅਧੀਨ ਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕੀਤਾ।ਪੰਜਾਬ ਭਰ ਤੋਂ ਵਿਦਿਆਰਥੀ ਜਥੇਬੰਦੀਆਂ ਸਵੇਰ ਤੋਂ ਹੀ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਵਾਲੇ ਮੈਦਾਨ ਵਿੱਚ ਇਕਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਤੇ ਇਸ ਤੋਂ ਬਾਦ ਜਥੇਬੰਦੀਆਂ ਨੇ ਯਾਈਪੀਐਸ ਚੌਂਕ ਤੱਕ ਰੋਸ ਮਾਰਚ ਵੀ ਕੱਢਿਆ। ਵਿਦਿਆਰਥੀ ਜਥੇਬੰਦੀਆਂ ਨੂੰ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਵੀ ਸਮਰਥਨ ਮਿਲਿਆ ਹੈ। “ਮਿੱਠੀ ਧੁਨ ਰਬਾਬ ਦੀ, ਪੰਜਾਬ ਯੂਨੀਵਰਸਿਟੀ ਪੰਜਾਬ ਦੀ” ਨਾਅਰੇ ਲਾਉਂਦਿਆਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਚੌਂਕ ਵੱਲ ਮਾਰਚ ਕੀਤਾ ਤੇ ਪੁਲਿਸ ਨੇ ਵੀ ਸਖੱਤ ਪ੍ਰਬੰਧ ਕਰਦੇ ਹੋਏ ਬੈਰੀਕੇਡਿੰਗ ਲਾਈ ਹੋਈ ਸੀ ਤੇ ਕਾਫ਼ੀ ਗਿਣਤੀ ਵਿੱਚ ਪੁਲਿਸ ਦਲ ਤੇ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਸੀ।

ਵਿਦਿਆਰਥੀ ਜਥੇਬੰਦੀਆਂ ਨੇ ਰੋਸ ਮਾਰਚ ਦੌਰਾਨ ਪੁਲਿਸ ਵੱਲੋਂ ਲਗਾਏ ਗਏ ਪਹਿਲੇ ਬੈਰੀਕੇਡ ਨੂੰ ਤੋੜ ਦਿੱਤਾ ਤੇ ਬਾਅਦ ਵਿੱਚ ਵਿਦਿਆਰਥੀ ਸੜਕ ਉੱਤੇ ਹੀ ਬੈਠ ਗਏ । ਪੁਲਿਸ ਨਾਲ ਝ ੜਪ ਦੌਰਾਨ ਕਈ ਵਿਦਿਆਰਥੀਆਂ ਦੇ ਸੱਟਾਂ ਵੀ ਲੱਗੀਆਂ।ਵਿਦਿਆਰਥੀਆਂ ਨੇ ਪੁ ਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਕਿ ਪੁਲਿਸ ਨੇ ਉਨ੍ਹਾਂ ਨਾਲ ਧੱ ਕੇ ਸ਼ਾ ਹੀ ਕੀਤੀ ਹੈ,ਕੁੜੀਆਂ ਦੇ ਕੱਪੜੇ ਪਾ ੜੇ ਗਏ ਸਨ ਅਤੇ ਦਸਤਾਰਾਂ ਵੀ ਲੱਥ ਗਈਆਂ।ਇਸ ਤੋਂ ਬਾਅਦ ਪ੍ਰਸ਼ਾਸਨ ਤੇ ਵਿਦਿਆਰਥੀ ਨੇਤਾਵਾਂ ਵਿਚਾਲੇ ਮੀਟਿੰਗ ਵੀ ਹੋਈ,ਜਿਸ ਵਿੱਚ ਵਿਦਿਆਰਥੀ ਆਗੂਆਂ ਨੇ ਆਪਣੀਆਂ ਮੰਗਾ ਨੂੰ ਪ੍ਰਸ਼ਾਸਨ ਅੱਗੇ ਰੱਖਿਆ।ਪ੍ਰਸ਼ਾਸਨ ਵੱਲੋਂ ਲਿਖਤੀ ਰੂਪ ਵਿੱਚ ਵਿਦਿਆਰਥੀ ਜਥੇਬੰਦੀਆਂ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਕੱਲ੍ਹ ਸਵੇਰੇ 10 ਵਜੇ ਸੀਐੱਮ ਦੇ ਓਐੱਸਡੀ ਨਵਰਾਜ ਸਿੰਘ ਬਰਾੜ ਦੇ ਨਾਲ ਉਹਨਾਂ ਦੀ ਮੁਲਾਕਾਤ ਕਰਵਾਈ ਜਾਵੇਗੀ।

ਵਿਦਿਆਰਥੀ ਜਥੇਬੰਦੀਆਂ ਦੀ ਮੰਗ ਸੀ ਕਿ ਪੰਜਾਬ ਯੂਨੀਵਰਸਿਟੀ ਉੱਤੇ ਪੰਜਾਬ ਦਾ ਪੂਰਾ ਹੱਕ ਬਹਾਲ ਕਰਕੇ ਇਸਨੂੰ ਸੂਬਾਈ ਯੂਨੀਵਰਸਿਟੀ ਦਾ ਦਰਜਾ ਦਿੱਤਾ ਜਾਵੇ। ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਕਰਨ ਵਾਲੀ ਕੌਮੀ ਸਿੱਖਿਆ ਨੀਤੀ 2020 ਨੂੰ ਵਿਧਾਨ ਸਭਾ ਵਿੱਚ ਰੱਦ ਕਰਕੇ ਪੰਜਾਬ ਵਿੱਚ ਲਾਗੂ ਹੋਣ ਤੋਂ ਰੋਕਣ ਦੀ ਮੰਗ ਵੀ ਕੀਤੀ ਗਈ ਹੈ। ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਸਭ ਵਿੱਤੀ ਜ਼ਿੰਮੇਵਾਰੀਆਂ ਪੰਜਾਬ ਸਰਕਾਰ ਨੂੰ ਚੁੱਕਣ ਦੀ ਮੰਗ ਵੀ ਕੀਤੀ ਗਈ ਹੈ।
