Punjab

ਪੰਜਾਬ ਵਿੱਚ ਆਉਂਦੇ ਦਿਨਾਂ ਵਿੱਚ ਮੌਸਮ ਖਰਾਬ ਹੋਣ ਦੀ ਸੰਭਾਵਨਾਵਾਂ,ਚਿੰਤਾ ‘ਚ ਕਿਸਾਨ

ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਵਿਭਾਗ ਵਲੋਂ ਆਉਂਦੇ ਦਿਨਾਂ ਵਿੱਚ ਫਿਰ ਤੋਂ ਮੌਸਮ ਖਰਾਬ ਹੋਣ ਦੀਆਂ ਜਤਾਈਆਂ ਗਈਆਂ ਸੰਭਾਵਨਾਵਾਂ ਨੇ ਕਿਸਾਨਾਂ ਦੀ ਚਿੰਤਾ ਵਿੱਚ ਵਾਧਾ ਕਰ ਦਿੱਤਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਕਣਕ ਦੀ ਫਸਲ ਹਾਲੇ ਮੰਡੀਆਂ ਵਿੱਚ ਪਈ ਹੈ, ਜਿਸ ਦੀ ਲਿਫਟਿੰਗ ਨਹੀਂ ਹੋ ਰਹੀ ਹੈ ।

ਦੱਸਣਯੋਗ ਹੈ ਕਿ ਮੌਸਮ ਵਿਭਾਗ ਨੇ ਅਗਲੇ ਚਾਰ ਦਿਨ ਸੂਬੇ ਭਰ ਵਿੱਚ ਦਰਮਿਆਨਾ ਮੀਂਹ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਹੈ ।  ਪੰਜਾਬ ਦੇ ਕੁਝ ਇਲਾਕਿਆਂ ’ਚ ਕੱਲ ਵੀ ਬਦਲਵਾਈ ਰਹੀ ਤੇ ਕੁਝ ਇਲਾਕਿਆਂ ’ਚ ਮੀਂਹ ਪਿਆ ਹੈ। ਇਸ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਦਿੱਤੀ ਹੈ, ਪਰ ਮੰਡੀਆਂ ’ਚ ਜਿਨ੍ਹਾਂ ਕਿਸਾਨਾਂ ਦੀ ਫਸਲ ਪਈ ਹੈ, ਉਨ੍ਹਾਂ ਦੇ ਸਾਹ ਸੂਤੇ ਰਹੇ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨ 28, 29, 30 ਅਪਰੈਲ ਅਤੇ 1 ਮਈ ਨੂੰ ਸੂਬੇ ਦੇ ਕੁਝ ਇਲਾਕਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੱਲ ਪੰਜਾਬ ਦੇ ਕਈ ਇਸਾਕਿਆਂ ਵਿੱਚ ਹਲਕੀ ਕਿਣ-ਮਿਣ ਹੋਈ ਹੈ। ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਰਕੇ ਵੀ ਸੂਬੇ ਦਾ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਮੌਸਮ ’ਚ ਪੱਛਮੀ ਵਿਗਾੜ ਦੇ ਚਲਦਿਆਂ ਅਗਲੇ ਚਾਰ ਦਿਨਾਂ ਵਿੱਚ ਕੁਝ ਖੇਤਰਾਂ ’ਚ ਗਰਜ-ਚਮਕ ਵਾਲੇ ਬੱਦਲਾਂ ਦੇ ਨਾਲ ਹਲਕਾ ਦਰਮਿਆਨਾ ਮੀਂਹ ਤੇ ਛਰਾਟੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਮਈ ਮਹੀਨੇ ਦੇ ਪਹਿਲੇ ਹਫ਼ਤੇ ਮੁੜ ਤੋਂ ਪੱਛਮੀ ਮੌਸਮ ਦਾ ਵਿਗਾੜ ਪੰਜਾਬ ’ਚ ਦੇਖਣ ਨੂੰ ਮਿਲੇਗਾ। ਉਸ ਸਮੇਂ ਤੇਜ਼ ਮੀਂਹ ਦੇ ਨਾਲ-ਨਾਲ 90 ਤੋਂ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਗੌਰਤਲਬ ਹੈ ਕਿ ਪੰਜਾਬ ਵਿੱਚ ਕਣਕ ਦੀ ਵਾਢੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਪਰ ਮੰਡੀਆਂ ਵਿੱਚ ਹਾਲੇ ਵੀ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਫਸਲ ਵਿਕਣ ਤੋਂ ਪਈ ਹੈ। ਇਸ ਤੋਂ ਇਲਾਵਾ ਵੀ ਮੰਡੀਆਂ ਵਿੱਚ ਕਣਕ ਦੀ ਚੁਕਾਈ ਨਾ ਹੋਣ ਕਰਕੇ ਵੀ ਵੱਡੀ ਮਾਤਰਾ ’ਚ ਕਣਕ ਮੰਡੀਆਂ ਵਿੱਚ ਰੁਲ ਰਹੀ ਹੈ।ਜਿਸ ਕਾਰਨ ਕਿਸਾਨਾਂ ਦਾ ਚਿੰਤਤ ਹੋਣਾ ਲਾਜ਼ਮੀ ਹ