The Khalas Tv Blog Punjab ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫਸਰ ਖਿਲਾਫ ਪੰਜਾਬ ਸਰਕਾਰ ਨੇ ਕੀਤੀ ਸਖਤ ਕਾਰਵਾਈ!
Punjab

ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫਸਰ ਖਿਲਾਫ ਪੰਜਾਬ ਸਰਕਾਰ ਨੇ ਕੀਤੀ ਸਖਤ ਕਾਰਵਾਈ!

ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਫਿਰੋਜ਼ਪੁਰ (Firozpur) ਦੇ ਮੁੱਖ ਖੇਤੀਬਾੜੀ ਅਫਸਰ ਜਗੀਰ ਸਿੰਘ ਨੂੰ ਕੰਮ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਡੀਏਪੀ ਦੇ ਗੈਰ-ਕਾਨੂੰਨੀ ਭੰਡਾਰਨ ਦੇ ਮਾਮਲੇ ਵਿੱਚ ਕੀਤੀ ਗਈ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ ਡਿਊਟੀ ਦੇਣਗੇ। ਇਸ ਦੌਰਾਨ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਨੂੰ ਅਗਲੇ ਹੁਕਮਾਂ ਤੱਕ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਕਾਰਵਾਈ ਖੇਤੀਬਾੜੀ ਮੰਤਰੀ ਦੇ ਹੁਕਮਾਂ ‘ਤੇ ਕੀਤੀ ਗਈ ਹੈ।

ਫਿਰੋਜ਼ਪੁਰ ਦੇ ਡੀਸੀ ਨੇ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਫ਼ਿਰੋਜ਼ਪੁਰ ਦੀ ਨਿਗਰਾਨੀ ਹੇਠ ਮੈਸਰਜ਼ ਸਚਦੇਵਾ ਟਰੈਂਡਜ਼ ਦੇ ਵੱਖ-ਵੱਖ ਗੁਦਾਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ 161.8 ਮੀਟ੍ਰਿਕ ਟਨ ਡੀ.ਏ.ਪੀ ਖਾਦ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀ ਗਈ। ਜਾਂਚ ਦੌਰਾਨ ਫਰਮ ਦੇ ਮਾਲਕਾਂ ਵੱਲੋਂ ਇਸ ਸਬੰਧੀ ਕੋਈ ਰਿਕਾਰਡ ਪੇਸ਼ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫਸਰ ਜਗੀਰ ਸਿੰਘ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ –  ਬਾਲੀਵੁੱਡ ਦੇ ਵੱਡੇ ਸਿਤਾਰੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!

 

Exit mobile version