ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਬਰਨਾਲਾ ਰੈਲੀ ‘ਚ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਉਹ 30 ਅ੍ਰਪੈਲ ਨੂੰ 12:30 ਵਜੇ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਜਾਣ ਤੋਂ ਬਾਅਦ ਇਹ ਦੂਜੀ ਮੁਲਾਕਾਤ ਹੋਵੇਗੀ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਤਿਹਾੜ ਜੇਲ੍ਹ ਵਿੱਚ ਬੰਦ ਹਨ। ਜਿਨ੍ਹਾਂ ਨੂੰ ਈ.ਡੀ ਵੱਲੋਂ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਰਵਿੰਦ ਕੇਜਰੀਵਾਲ ਦੀ ਗ਼ੈਰ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੀ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ – ਮੁੱਖ ਮੰਤਰੀ ਪਹੁੰਚੇ ਬਰਨਾਲਾ, ਮੀਤ ਹੇਅਰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ