ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਬੁੱਢਲਾਡਾ ਦੀ ਦਾਣਾ ਮੰਡੀ ਵਿੱਚ ਰੈਲੀ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਨਾਲ ਉਨ੍ਹਾਂ ਦੀ ਗੂੜੀ ਸਾਂਝ ਹੈ। ਮੁੱਖ ਮੰਤਰੀ ਨੇ ਇਸ ਦੌਰਾਨ ਵਿਰੋਧੀ ਪਾਰਟੀਆਂ ‘ਤੇ ਤੰਜ ਕੱਸਦੇ ਹੋਏ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆ। ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡੇ ਦੇ ਲੋਕਾਂ ਨੂੰ ਗੁਰਮੀਤ ਸਿੰਘ ਖੁੱਡੀਆਂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਹਰਸਿਮਰਤ ਕੌਰ ਬਾਦਲ ‘ਤੇ ਨੂੰ ਕਰਾਰੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੂੰ ਸਹੀ ਪੰਜਾਬੀ ਤੱਕ ਨਹੀਂ ਬੋਲਣੀ ਆਉਂਦੀ। ਹਰਸਿਮਰਤ ਕੌਰ ਬਾਦਲ ਵੱਡੇ ਪਹਾੜੀ ਸਕੂਲਾਂ ਵਿੱਚ ਪੜ੍ਹੀ ਹੋਈ ਹੈ। ਉਨ੍ਹਾਂ ਨੂੰ ਪੰਜਾਬ ਬਾਰੇ ਕੁੱਝ ਨਹੀਂ ਪਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 70 ਸਾਲਾ ਪੁਰਾਣਾ ਤਾਣਾ ਉਲਝਿਆ ਹੋਇਆ ਹੈ, ਜਿਸ ਨੂੰ ਠੀਕ ਕੀਤਾ ਜਾ ਰਿਹਾ ਹੈ।
ਗਿਣਾਈਆ ਪ੍ਰਾਪਤੀਆਂ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋ ਸਾਲਾ ਅੰਦਰ ਰਿਕਾਰਡ ਤੋੜ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹੁਣ ਤੱਕ 43 ਹਜ਼ਾਰ ਨੌਕਰੀਆਂ ਦਿੱਤੀਆਂ ਹਨ, ਜਿਸ ਵਿੱਚ ਕਿਸੇ ਦੀ ਵੀ ਸਿਫਾਰਿਸ਼ ਨਹੀਂ ਮੰਨੀ ਗਈ। ਵਿਧਾਇਕਾਂ ਦੀਆਂ ਪੈਨਸ਼ਨਾਂ ਨੂੰ ਬੰਦ ਕੀਤਾ ਗਿਆ ਹੈ। ਉਨ੍ਹਾਂ ਵਿਰੋਧੀਆਂ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਇਹ ਲੋਕ ਅਕਸਰ ਕਹਿੰਦੇ ਸਨ ਉਹ ਸੇਵਾ ਕਰ ਰਹੇ ਹਨ ਪਰ ਉਹ ਸੇਵਾ ਕਰਨ ਦੀਆਂ ਪੈਨਸ਼ਨਾਂ ਲੈਂਦੇ ਸਨ, ਜਿਸ ਨੂੰ ਬੰਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਨਿਰਵਿਘਨ ਦਿਨ ਵਿੱਚ ਹੀ ਬਿਜਲੀ ਦਿੱਤੀ ਜਾ ਰਹੀ ਹੈ। ਜਿਸ ਤੋਂ ਕਿਸਾਨ ਬਹੁਤ ਖੁਸ਼ ਹਨ। ਉਨ੍ਹਾਂ ਗੋਇੰਦਵਾਲ ਸਾਹਿਬ ਦੇ ਥਰਮਲ ਪਲਾਂਟ ਨੂੰ ਖਰੀਦਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਪਹਿਲੀ ਸਰਕਾਰ ਨੇ ਜਿਸ ਨੇ ਥਰਮਲ ਪਲਾਂਟ ਹੈ। ਪਿਛਲੀਆਂ ਸਰਕਾਰਾ ਵੇਚਣ ਦਾ ਕੰਮ ਕਰਦਿਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 90% ਘਰਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ।
ਵਿਰੋਧੀਆਂ ‘ਤੇ ਕੱਸੇ ਤੰਜ
ਉਨ੍ਹਾਂ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਕਰਾਰੇ ਹੱਥੀਂ ਲੈਦਿਆਂ ਕਿਹਾ ਕਿ ਇਹ ਲੋਕ ਪੰਜਾਬ ਦੇ ਵਾਰਸ ਬਣਨਾ ਚਾਹੁੰਦੇ ਹਨ ਪਰ ਪੰਜਾਬ ਬਾਰੇ ਇਨ੍ਹਾਂ ਨੂੰ ਕੁੱਝ ਪਤਾ ਨਹੀਂ। ਉਨ੍ਹਾਂ ਕਿਹਾ ਕਿ ਜਲਦੀ ਹੀ ਸੁੱਖਵਿਲਾਸ ਹੋਟਲ ਤੇ ਕਾਰਵਾਈ ਕਰਦਿਆਂ ਇਸ ਨੂੰ ਸਕੂਲ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਹ ਹੋਟਲ ਪੰਜਾਬ ਦੇ ਪੈਸੇ ਨਾਲ ਬਣਿਆ ਹੈ। ਇਸ ‘ਤੇ ਜਲਦੀ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਮੈਂ ਖੁਦ ਮੁਲਾਜ਼ਮ ਦਾ ਬੇਟਾ ਹਾਂ ਇਸ ਨੂੰ ਜ਼ਰੂਰ ਲਾਗੂ ਕੀਤਾ ਜਾਵੇਗਾ। ਇਸ ਸਬੰਧੀ ਮੀਟਿੰਗ ਕਰਕੇ ਇਸ ਨੂੰ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ – ਪੁੱਤ ਦੀ ਖੁਸ਼ੀਆਂ ਰਿਸ਼ਤੇਦਾਰਾਂ ਨਾਲ ਸਾਂਝੀਆਂ ਕਰਨ ਗਿਆ ਸੀ ਪਰਿਵਾਰ! ਮਿੰਟਾਂ ’ਚ ਖ਼ਤਮ! ਪੂਰੇ ਇਲਾਕੇ ਦੇ ਉੱਡੇ ਹੋਸ਼