Punjab

ਚੋਣ ਪ੍ਰਚਾਰ ਦੇ ਆਖਰੀ ਦਿਨ ਮੁੱਖ ਮੰਤਰੀ ਨੇ ਮੋਹਿੰਦਰ ਭਗਤ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਜ਼ਿਮਨੀ ਚੋਣ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰਡ ਨੰਬਰ 75 ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਆਪ ਦੇ ਉਮੀਦਵਾਰ ਮੋਹਿੰਦਰ ਭਗਤ ਨੂੰ ਭਾਰੀ ਵੋਟਾਂ ਦੇ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਉੱਤੇ ਤੰਜ ਕੱਸੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤੰਜ ਕੱਸਦੇ ਕਿਹਾ ਕਿ ਸੁਖਬੀਰ ਬਾਦਲ ਦੀ ਤੱਕੜੀ ਕੋਈ ਹੋਰ ਲਈ ਫਿਰਦਾ ਹੈ ਪਰ ਉਹ ਆਪ ਹਾਥੀ ਉੱਤੇ ਚੜ੍ਹਿਆ ਫਿਰਦਾ ਹੈ।

ਇਸ ਦੌਰਾਨ ਉਨ੍ਹਾਂ ਨੇ ਸ਼ੀਤਲ ਅੰਗੁਰਾਲ ਬਾਰੇ ਕਿਹਾ ਕਿ ਕਈ ਲੋਕਾਂ ਨੂੰ ਮਿਲੀ ਕੁਰਸੀ ਰਾਸ ਨਹੀਂ ਆਈ। ਉਨ੍ਹਾਂ ਕਿਹਾ ਮਹਿੰਦਰ ਭਗਤ ਹੁਣ ਸ਼ੀਤਲ ਦੀ ਕੁਰਸੀ ਉੱਤੇ ਬੈਠਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੇ ਅੱਜ ਰਾਤ ਨੂੰ ਪੈਸੇ ਵੰਡਣਗੇ। ਪਰ ਅਸੀਂ ਤਹਾਨੂੰ ਬੇਨਤੀ ਕਰਦੇ ਹਾਂ ਕਿ ਇਨ੍ਹਾਂ ਤੋਂ ਪੈਸੇ ਲੈ ਲੈਣੇ ਪਰ ਵੋਟ ਆਮ ਆਦਮੀ ਪਾਰਟੀ ਨੂੰ ਪਾਉਣਾ

ਦੱਸ ਦੇਈਏ ਕਿ ਇਸ ਸੀਟ ਉੱਤੇ 10 ਜੁਲਾਈ ਨੂੰ ਵੋਟਾਂ ਪੈਣਗੀਆਂ ਹਨ ਅਤੇ ਇਸ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਇਸ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫੇ ਕਾਰਨ ਖਾਲੀ ਹੋਈ ਸੀ। ਸ਼ੀਤਲ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

ਇਹ ਵੀ ਪੜ੍ਹੋ –  ਜਲੰਧਰ ਵੈਸਟ ਜ਼ਿਮਨੀ ਚੋਣ ‘ਚ ਸਿਆਹੀ ਲਾਉਣ ਦੇ ਨਿਯਮ ਬਦਲੇ