Punjab

ਮੁੱਖ ਮੰਤਰੀ ਨੇ ਗਵਰਨਰ ‘ਤੇ ਕੱਸਿਆ ਤੰਜ, ਸੜਕੀ ਪ੍ਰੋਜੈਕਟਾਂ ਨੂੰ ਲੈ ਕੇ ਦਿੱਤਾ ਇਹ ਬਿਆਨ

ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਬੀਤੇ ਦਿਨੀ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਯੂਨੀਵਰਸਿਟੀ ਸੋਧ ਬਿੱਲ ਨੂੰ ਵਾਪਸ ਭੇਜ ਦਿੱਤਾ ਸੀ। ਜਿਸ ‘ਤੇ ਹਣ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਪੰਜਾਬ ਦੇ ਗਵਰਨਰ ‘ਤੇ ਤੰਜ ਕੱਸਦਿਆਂ ਕਿਹਾ ਕਿ ਜੋ ਬਿੱਲ ਉਨ੍ਹਾਂ ਨੇ ਪਾਸ ਨਹੀਂ ਕਰਨਾ ਹੁੰਦਾ ਉਹ ਬਿੱਲ ਰਾਸ਼ਟਰਪਤੀ ਨੂੰ ਭੇਜ ਦਿੱਤਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਸਾਰੇ ਕੰਮ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਵੱਲੋਂ ਕੀਤੇ ਜਾਣ ਨਾ ਕਿ ਕੇਂਦਰ ਸਰਕਾਰ ਵੱਲੋਂ ਸਲੈਕਟ ਕੀਤੇ ਗਏ ਲੋਕ ਕਰਨ। ਉਨ੍ਹਾਂ ਦੱਸਿਆ ਕਿ ਗਵਰਨਰ ਆਪਣੀ ਮਰਜੀ ਮੁਤਾਬਤ ਕਿਸੇ ਵੀ ਯੂਨੀਵਰਸਿਟੀ ਦੇ ਚਾਂਸਲਰ ਲਗਾ ਦਿੰਦੇ ਹਨ। ਮੁੱਖ ਮੰਤਰੀ ਮਾਨ ਨੇ ਪੰਜਾਬ ਯੂਨੀਵਰਸਿਟੀ ਬਿੱਲ ‘ਤੇ ਪੱਛਮੀ ਬੰਗਾਲ ਦਾ ਵੀ ਉਦਾਹਰਣ ਦਿੱਤਾ।

ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਸੜਕੀ ਪ੍ਰੋਜੈਕਟ ਰੱਦ ਕਰਨ ‘ਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ NHAI ਨਾਲ ਮੀਟਿੰਗ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਦੋ-ਤਿੰਨ ਥਾਂਵਾਂ ‘ਤੇ ਜ਼ਮੀਨ ਐਕਵਾਇਰ ਕਰਨ ਦੀ ਸਮੱਸਿਆ ਆ ਰਹੀ ਹੈ। ਪੰਜਾਬ ਦੀ ਜ਼ਮੀਨ ਬਹੁਤ ਉਪਜਾਊ ਹੈ ਅਤੇ ਹਰ ਇਕ ਨੂੰ ਸਹੀ ਰੇਟ ਦੇ ਕੇ ਫਿਰ ਸਟੇਕ ਹੋਲਡਰ ਨਾਲ ਮੀਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ –   ਹਰਿਆਣਾ ਦੇ ਸਿਆਸੀ ਰਣ ‘ਚ ਉੱਤਰੀ ਆਮ ਆਦਮੀ ਪਾਰਟੀ, ਕੀਤਾ ਵੱਡਾ ਐਲਾਨ